ਦੱਬੇ ਪੈਰੀਂ ਘਰ ''ਚ ਹੋਏ ਦਾਖਲ, ਵਰਾਂਡੇ ''ਚ ਸੁੱਤੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ
Saturday, Jun 28, 2025 - 12:47 PM (IST)

ਨੈਸ਼ਨਲ ਡੈਸਕ : ਬਿਹਾਰ ਦੇ ਸਰਨ ਜ਼ਿਲ੍ਹੇ ਦੇ ਮੁਫੱਸਿਲ ਥਾਣਾ ਖੇਤਰ 'ਚ ਦੱਬੇ ਪੈਰੀਂ ਘਰ 'ਚ ਦਾਖਲ ਹੋ ਕੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।
ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੈਨੀ ਪਿੰਡ ਦਾ ਰਹਿਣ ਵਾਲਾ ਮਦਨ ਪ੍ਰਸਾਦ ਯਾਦਵ (65) ਸ਼ੁੱਕਰਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਵਰਾਂਡੇ 'ਚ ਸੌਣ ਲਈ ਗਿਆ ਸੀ। ਇਸ ਦੌਰਾਨ ਅਪਰਾਧੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸਦੀ ਹੱਤਿਆ ਕਰ ਦਿੱਤੀ।ਇੱਥੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਅਰਜ਼ੀ 'ਤੇ ਪੁਲਸ ਐਫਆਈਆਰ ਦਰਜ ਕਰਕੇ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8