‘ਇਰਾਨੀ ਗੈਂਗ’ ਦੇ ਲੋਕਾਂ ਵਲੋਂ ਠਾਣੇ ''ਚ ਪਥਰਾਅ, 1 ਪੁਲਸ ਮੁਲਾਜ਼ਮ ਜ਼ਖਮੀ, 4 ਲੋਕ ਹਿਰਾਸਤ ''ਚ
Thursday, Dec 05, 2024 - 12:13 PM (IST)
ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਕਥਿਤ ਤੌਰ ’ਤੇ ‘ਇਰਾਨੀ ਗੈਂਗ’ ਨਾਲ ਸਬੰਧਤ ਕੁਝ ਲੋਕਾਂ ਵੱਲੋਂ ਸੁਰੱਖਿਆ ਮੁਲਾਜ਼ਮਾਂ ਦੀ ਟੀਮ ’ਤੇ ਪਥਰਾਅ ਕਰਨ ਮਗਰੋਂ ਇੱਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਕਲਿਆਣ ਦੇ ਡਿਪਟੀ ਕਮਿਸ਼ਨਰ ਪੁਲਸ (ਤੀਜੇ ਜ਼ੋਨ) ਅਤੁਲ ਜੇਂਡੇ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਨੂੰ ਅੰਬੀਵਾਲੀ ਇਲਾਕੇ ਵਿੱਚ ਵਾਪਰੀ, ਜਿੱਥੇ ਮੁੰਬਈ ਦੇ ਅੰਧੇਰੀ ਥਾਣੇ ਦੀ ਟੀਮ ਇੱਕ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਗਈ ਸੀ।
ਇਹ ਵੀ ਪੜ੍ਹੋ - ਆਧਾਰ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਜੇ ਫਿੰਗਰ ਪ੍ਰਿੰਟ 'ਚ ਆਵੇ ਦਿੱਕਤ ਤਾਂ ਜਲਦੀ ਕਰੋ ਇਹ ਕੰਮ
ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਮੌਕੇ ’ਤੇ ਪੁੱਜੀ ਤਾਂ ‘ਇਰਾਨੀ ਗੈਂਗ’ ਨਾਲ ਸਬੰਧਤ ਦੱਸੇ ਜਾਂਦੇ ਕੁਝ ਵਿਅਕਤੀਆਂ ਨੇ ਸੁਰੱਖਿਆ ਮੁਲਾਜ਼ਮਾਂ ’ਤੇ ਪਥਰਾਅ ਕੀਤਾ, ਜਿਸ ਕਾਰਨ ਇੱਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਸ ਦੇ ਡਿਪਟੀ ਕਮਿਸ਼ਨਰ ਨੇ ਜ਼ਖ਼ਮੀ ਪੁਲਸ ਮੁਲਾਜ਼ਮ ਬਾਰੇ ਵੇਰਵੇ ਨਹੀਂ ਦਿੱਤੇ। 'ਇਰਾਨੀ ਗੈਂਗ' ਦੇ ਮੈਂਬਰ ਕਈ ਅਪਰਾਧਿਕ ਘਟਨਾਵਾਂ 'ਚ ਸ਼ਾਮਲ ਰਹੇ ਹਨ, ਜਿਨ੍ਹਾਂ 'ਚ ਜ਼ਿਆਦਾਤਰ ਚੇਨ ਸਨੈਚਿੰਗ ਦੀਆਂ ਘਟਨਾਵਾਂ ਹੁੰਦੀਆਂ ਹਨ।
ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8