''ਨਾਇਬ ਸੈਣੀ ਹਰਿਆਣਾ ''ਚ ਭਾਜਪਾ ਦੇ CM ਅਹੁਦੇ ਦਾ ਚਿਹਰਾ ਹਨ''

Monday, Sep 16, 2024 - 11:59 AM (IST)

ਚੰਡੀਗੜ੍ਹ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਤਵਾਰ ਨੂੰ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹਨ ਅਤੇ ਪਾਰਟੀ ਉਨ੍ਹਾਂ ਦੀ ਅਗਵਾਈ ਵਿਚ ਸੂਬੇ 'ਚ ਜਿੱਤ ਦੀ ਹੈਟ੍ਰਿਕ ਬਣਾਏਗੀ। ਪ੍ਰਧਾਨ ਦਾ ਇਹ ਬਿਆਨ ਉਦੋਂ ਆਇਆ, ਜਦੋਂ ਭਾਜਪਾ ਦੇ ਸੀਨੀਅਰ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮਗਰੋਂ ਜੇਕਰ ਪਾਰਟੀ ਸੱਤਾ 'ਚ ਪਰਤਦੀ ਹੈ ਤਾਂ ਉਹ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰਨਗੇ। 

ਦੱਸ ਦੇਈਏ ਕਿ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਸੂਬੇ ਦੇ ਲੋਕਪ੍ਰਿਅ ਨੇਤਾ ਸੈਣੀ ਦੀ ਅਗਵਾਈ ਵਿਚ ਲੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਜਿੱਤ ਕੇ ਭਾਜਪਾ ਹੈਟ੍ਰਿਕ ਬਣਾਏਗੀ। ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰਾਖਵਾਂਕਰਨ 'ਤੇ ਟਿੱਪਣੀ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਇਕ ਸਿਆਸੀ ਮੁੱਦਾ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਵੇਗੀ ਤਾਂ ਉਹ ਰਾਖਵਾਂਕਰਨ ਖ਼ਤਮ ਕਰ ਦੇਵੇਗੀ। ਇਹ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦਾ ਬਿਆਨ ਕਾਂਗਰਸ ਦੀ ਮਾਨਸਿਕ ਸਥਿਤੀ ਨੂੰ ਦਰਸਾਉਂਦਾ ਹੈ।


Tanu

Content Editor

Related News