ਭਾਜਪਾ ਦੇ ਸ਼ਾਸਨ ''ਚ ''ਪੇਪਰ ਲੀਕ'' ਰਾਸ਼ਟਰੀ ਸਮੱਸਿਆ ਬਣ ਗਈ ਹੈ: ਪ੍ਰਿਅੰਕਾ ਗਾਂਧੀ

06/21/2024 4:10:56 PM

ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ 'ਚ 'ਪੇਪਰ ਲੀਕ' ਰਾਸ਼ਟਰੀ ਸਮੱਸਿਆ ਬਣ ਗਈ ਹੈ ਅਤੇ ਸੱਤਾਧਾਰੀ ਪਾਰਟੀ ਦਾ ਭ੍ਰਿਸ਼ਟਾਚਾਰ ਦੇਸ਼ ਨੂੰ ਕਮਜ਼ੋਰ ਕਰ ਰਿਹਾ ਹੈ। ਪ੍ਰਿਅੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, ''ਦੇਸ਼ ਵਿਚ ਪਿਛਲੇ 5 ਸਾਲਾਂ 'ਚ 43 ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ। ਭਾਜਪਾ ਦੇ ਰਾਜ ਵਿਚ ਪੇਪਰ ਲੀਕ ਸਾਡੇ ਦੇਸ਼ ਦੀ ਇਕ ਰਾਸ਼ਟਰੀ ਸਮੱਸਿਆ ਬਣ ਗਈ ਹੈ ਜਿਸ ਨੇ ਹੁਣ ਤੱਕ ਕਰੋੜਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਕੀਤਾ ਹੈ।

PunjabKesari

ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ। ਸਾਡੇ ਕੋਲ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਹੈ। ਸਾਡੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਕਾਬਲ ਬਣਾਉਣ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਨੂੰ ਕਮਜ਼ੋਰ ਬਣਾ ਰਹੀ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਕਰੋੜਾਂ ਹੋਣਹਾਰ ਵਿਦਿਆਰਥੀ ਦਿਨ-ਰਾਤ ਮਿਹਨਤ ਕਰਦੇ ਹਨ, ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਮਾਂ-ਪਿਤਾ ਪੜ੍ਹਾਈ ਦਾ ਬੋਝ ਝੱਲਦੇ ਹਨ। ਬੱਚੇ ਸਾਲਾਂ ਤੋਂ ਖਾਲੀ ਅਸਾਮੀਆਂ ਦੀ ਉਡੀਕ ਕਰਦੇ ਹਨ। ਜਦੋਂ ਭਰਤੀ ਹੁੰਦੀ ਹੈ ਤਾਂ ਫਾਰਮ ਭਰਨ ਦਾ ਖਰਚਾ ਹੁੰਦਾ ਹੈ, ਇਮਤਿਹਾਨ ਦੇਣ ਦਾ ਖਰਚਾ ਹੁੰਦਾ ਹੈ ਅਤੇ ਅੰਤ ਵਿਚ ਸਾਰੀ ਕੋਸ਼ਿਸ਼ ਭ੍ਰਿਸ਼ਟਾਚਾਰ ਵਿਚ ਚਲੀ ਜਾਂਦੀ ਹੈ। ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਦਾ ਭ੍ਰਿਸ਼ਟਾਚਾਰ ਦੇਸ਼ ਨੂੰ ਕਮਜ਼ੋਰ ਕਰ ਰਿਹਾ ਹੈ।
 


Tanu

Content Editor

Related News