ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
Wednesday, Sep 16, 2026 - 12:15 PM (IST)
ਹਰਿਆਣਾ : ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖਤਮ ਹੋ ਗਈ ਹੈ। ਉਹ ਅੱਜ ਯਾਨੀ ਬੁੱਧਵਾਰ ਨੂੰ ਪੈਰੋਲ ਖ਼ਤਮ ਹੋਣ ਕਾਰਨ ਡੇਰਾ ਪਰਿਸਰ ਤੋਂ ਵਾਪਸ ਸੁਨਾਰੀਆ ਜੇਲ੍ਹ ਜਾਣਗੇ। ਡੇਰਾ ਪ੍ਰਬੰਧਨ ਨੇ ਰਾਮ ਰਹੀਮ ਦੀ ਸੁਰੱਖਿਆਂ ਨੂੰ ਲੈ ਕੇ ਜੇਲ੍ਹ ਜਾਣ ਦਾ ਸਮਾਂ ਜਨਤਕ ਨਹੀਂ ਕੀਤਾ। ਦੱਸ ਦੇਈਏ ਕਿ ਰਾਮ ਰਹੀਮ ਨੂੰ 25 ਅਗਸਤ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜੋ ਮੰਗਲਵਾਰ ਨੂੰ ਖਤਮ ਹੋ ਗਈ ਸੀ।
ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਦੱਸ ਦੇਈਏ ਕਿ ਸਾਲ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 16 ਵਾਰ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਇਸ ਵਾਰ ਉਹ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਏ ਸਨ। ਬਾਬਾ ਰਾਮ ਰਹੀਮ ਨੂੰ 2017 ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਸਾਲ ਮਈ ਮਹੀਨੇ ਵਿੱਚ ਉਸਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਹੁਣ, ਉਹ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਏ ਸਨ, ਜੋ ਮੁੜ ਤੋਂ ਜੇਲ੍ਹ ਜਾਣਗੇ।
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
