ਰਾਜਸਥਾਨ ਦੇ ਕਈ ਜ਼ਿਲ੍ਹਿਆਂ ''ਚ ਗਰਮੀ ਕਾਰਨ ‘ਰੈੱਡ ਅਲਰਟ’ ਜਾਰੀ
Thursday, May 23, 2024 - 01:49 PM (IST)
ਰਾਜਸਥਾਨ- ਦੇਸ਼ ਦੇ ਕਈ ਹਿੱਸਿਆਂ 'ਚ ਇਨ੍ਹੀਂ ਦਿਨੀਂ ਬਹੁਤ ਗਰਮੀ ਪੈ ਰਹੀ ਹੈ। ਰਾਜਸਥਾਨ ਵਿੱਚ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਚਾਰ ਦਿਨਾਂ ਵਿੱਚ ਹੋਰ ਗਰਮੀ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਯੂ.ਪੀ ਲਈ ਚੇਤਾਵਨੀ ਜਾਰੀ ਕੀਤੀ ਹੈ। ਅੱਤ ਦੀ ਗਰਮੀ ਅਤੇ ਲੂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ ਇੱਥੋਂ ਦੇ ਲੋਕ
ਮੌਸਮ ਵਿਭਾਗ ਚੰਡੀਗੜ੍ਹ ਨੇ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਦੂਜੇ ਪਾਸੇ ਖੇਤੀ ਮਾਹਿਰਾਂ ਮੁਤਾਬਕ ਜੇਕਰ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਰਿਹਾ ਤਾਂ ਇਹ ਫ਼ਸਲਾਂ ਲਈ ਬਹੁਤ ਨੁਕਸਾਨਦਾਇਕ ਸਾਬਤ ਹੋਵੇਗਾ। ਗਰਮੀ ਕਰਕੇ ਲੋਕਾਂ ਨੂੰ ਪਾਣੀ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਤਿਹਰਾ ਕਤਲਕਾਂਡ; ਵੱਡੇ ਭਰਾ ਨੇ ਪਲਾਂ 'ਚ ਤਬਾਹ ਕੀਤਾ ਛੋਟੇ ਭਰਾ ਦਾ ਟੱਬਰ
ਦੱਸ ਦਈਏ ਕਿ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਸਥਾਨ ਵਿੱਚ ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਕੁਲੈਕਟਰਾਂ, ਉਪ ਮੰਡਲ ਅਧਿਕਾਰੀਆਂ, ਜਲ ਸਪਲਾਈ, ਮੈਡੀਕਲ ਅਤੇ ਸਿਹਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8