ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ’ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 439 ਮਾਮਲੇ ਦਰਜ
Wednesday, Jan 22, 2025 - 01:34 PM (IST)
ਨਵੀਂ ਦਿੱਲੀ : ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਤੋਂ 20 ਜਨਵਰੀ ਦਰਮਿਆਨ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਦੀ ਕਥਿਤ ਉਲੰਘਣਾ ਦੇ 439 ਮਾਮਲੇ ਦਰਜ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਇਕ ਬਿਆਨ ਅਨੁਸਾਰ ਇਸ ਮਿਆਦ ਦੌਰਾਨ ਆਬਕਾਰੀ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 15,495 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਦਿੱਲੀ ਪੁਲਸ ਨੇ ਸਰਹੱਦੀ ਚੌਕੀਆਂ ’ਤੇ ਚੌਕਸੀ ਵਧਾ ਦਿੱਤੀ ਹੈ। ਇਸ ਦੌਰਾਨ ਹਥਿਆਰਾਂ, ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ - ਫ਼ੀਸ ਨਾ ਭਰਨ 'ਤੇ ਨਹੀਂ ਦੇਣ ਦਿੱਤਾ ਪੇਪਰ, ਕੁੜੀ ਨੇ ਚੁੱਕਿਆ ਖੌਫਨਾਕ ਕਦਮ
ਇਸ ਹੋਰ ਬਿਆਨ ’ਚ ਕਿਹਾ ਗਿਆ ਹੈ ਕਿ 7 ਜਨਵਰੀ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਦਿੱਲੀ ਪੁਲਸ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 439 ਮਾਮਲੇ ਦਰਜ ਕੀਤੇ ਹਨ। ਇਸ ਦੇ ਨਾਲ ਹੀ 238 ਗੈਰ-ਕਾਨੂੰਨੀ ਹਥਿਆਰ ਅਤੇ 332 ਕਾਰਤੂਸ ਜ਼ਬਤ ਕੀਤੇ ਗਏ ਹਨ। ਪੁਲਸ ਨੇ 1 ਕਰੋੜ ਰੁਪਏ ਤੋਂ ਵੱਧ ਦੀ 38,075 ਲੀਟਰ ਸ਼ਰਾਬ, 17 ਕਰੋੜ ਰੁਪਏ ਤੋਂ ਵੱਧ ਕੀਮਤ ਦੇ 104.90 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ 1200 ਤੋਂ ਵੱਧ ਪਾਬੰਦੀਸ਼ੁਦਾ ਟੀਕੇ ਵੀ ਜ਼ਬਤ ਕੀਤੇ ਹਨ। ਬਿਆਨ ’ਚ ਕਿਹਾ ਗਿਆ ਹੈ ਕਿ ਕਾਨੂੰਨ ਲਾਗੂਕਰਨ ਏਜੰਸੀਆਂ ਨੇ 3.22 ਕਰੋੜ ਰੁਪਏ ਨਕਦ ਅਤੇ 37.39 ਕਿਲੋਗ੍ਰਾਮ ਚਾਂਦੀ ਜ਼ਬਤ ਕੀਤੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8