ਸਿੱਕਮ ’ਚ ਜ਼ਮੀਨ ਖਿਸਕਣ ਮਗਰੋਂ ਫਸੇ ਸੈਲਾਨੀਆਂ ’ਚੋਂ 1225 ਨੂੰ ਸੁਰੱਖਿਅਤ ਕੱਢਿਆ, NDRF ਟੀਮਾਂ ਜੁੱਟੀਆਂ
Wednesday, Jun 19, 2024 - 10:12 AM (IST)
ਗੰਗਟੋਕ- ਬਚਾਅ ਮੁਹਿੰਮ ਦੇ ਦੂਜੇ ਦਿਨ ਸਿੱਕਮ ਪ੍ਰਸ਼ਾਸਨ ਨੇ ਪਿਛਲੇ ਹਫਤੇ ਜ਼ਮੀਨ ਖਿਸਕਣ ਅਤੇ ਮੀਂਹ ਦੀ ਮਾਰ ਹੇਠ ਆਏ ਮੰਗਨ ਜ਼ਿਲ੍ਹੇ ਦੇ ਲਾਚੁੰਗ ਅਤੇ ਨੇੜੇ-ਤੇੜੇ ਦੇ ਇਲਾਕਿਆਂ ’ਚੋਂ 1225 ਸੈਲਾਨੀਆਂ ਨੂੰ ਮੰਗਲਵਾਰ ਨੂੰ ਸੁਰੱਖਿਅਤ ਕੱਢਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਜ਼ਮੀਨ ਖਿਸਕਣ ਅਤੇ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਵਧੀਕ ਜ਼ਿਲ੍ਹਾ ਮੈਜਿਸਟਰੇਟ (ADM) ਵਿਸ਼ਨੂੰ ਲਾਮਾ ਨੇ ਕਿਹਾ ਕਿ ਜੇਕਰ ਮੌਸਮ ਠੀਕ ਰਿਹਾ ਤਾਂ ਬਾਕੀ ਸੈਲਾਨੀਆਂ ਨੂੰ ਕੱਢਣ ਦਾ ਕੰਮ ਬੁੱਧਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਪੱਛਮੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ ’ਤੇ 6 ਹੈਲੀਕਾਪਟਰ ਤਿਆਰ ਰੱਖੇ ਗਏ ਹਨ।
ਇਹ ਵੀ ਪੜ੍ਹੋ- CM ਭਜਨਲਾਲ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ’ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ
ਪ੍ਰਸ਼ਾਸਨ ਨੇ ਸੋਮਵਾਰ ਨੂੰ 64 ਸੈਲਾਨੀਆਂ ਨੂੰ ਬਚਾਇਆ ਸੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੂਪ ਨਾਲ ਜ਼ਿਲ੍ਹਾ ਹੈੱਡਕੁਆਰਟਰ ਮੰਗਨ ਪਹੁੰਚਾਇਆ ਗਿਆ ਸੀ। ਲਾਮਾ ਨੇ ਕਿਹਾ ਕਿ ਅਸੀਂ ਲਾਚੁੰਗ ਅਤੇ ਨੇੜੇ-ਤੇੜੇ ਦੇ ਖੇਤਰਾਂ ਤੋਂ ਕੁੱਲ 1225 ਸੈਲਾਨੀਆਂ ਨੂੰ ਕੱਢਿਆ ਹੈ ਅਤੇ ਉਨ੍ਹਾਂ ਨੂੰ ਅੱਜ ਸੜਕ ਮਾਰਗ ਤੋਂ ਮੰਗਨ ਸ਼ਹਿਰ ਪਹੁੰਚਾਇਆ ਹੈ। ਮੰਗਨ ਜ਼ਿਲ੍ਹਾ ਗੁਰੂਡੋਂਗਮਾਰ ਝੀਲ ਅਤੇ ਯੁੰਥਾਂਗ ਘਾਟੀ ਵਰਗੇ ਲੋਕਪ੍ਰਿਅ ਸੈਰ-ਸਪਾਟਾ ਵਾਲੀਆਂ ਥਾਵਾਂ ਲਈ ਜਾਣਿਆ ਜਾਂਦਾ ਹੈ। ADM ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇਮੋਟਰ ਵਹੀਕਲ ਡਿਵੀਜ਼ਨ ਵਲੋਂ ਮੁਹੱਈਆ ਕਰਵਾਏ ਗਏ ਵਾਹਨਾਂ ਤੋਂ ਬਚਾਏ ਗਏ ਲੋਕ ਮੰਗਨ ਕਸਬੇ ਤੋਂ ਸੂਬੇ ਦੀ ਰਾਜਧਾਨੀ ਗੰਗਟੋਕ ਪਹੁੰਚੇ ਅਤੇ ਆਪਣੇ ਮੰਜ਼ਿਲਾਂ ਲਈ ਅੱਗੇ ਦੀ ਯਾਤਰਾ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ
ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਰਹਿਣ ਅਤੇ ਬਾਕੀ ਸੈਲਾਨੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ। ਪੁਲਸ ਅਧਿਕਾਰੀ, ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (BRO), ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF), ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF), ਸਥਾਨਕ ਪੰਚਾਇਤਾਂ ਅਤੇ ਹੋਰ ਕਰਮਚਾਰੀ ਫਸੇ ਹੋਏ ਸੈਲਾਨੀਆਂ ਨੂੰ ਬਚਾਉਣ ਲਈ ਤਾਲਮੇਲ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e