ਦੇਸ਼ ’ਚ ਬੇਕਾਬੂ ਹੋ ਰਿਹੈ ਕੋਰੋਨਾ, ਇਕ ਦਿਨ ’ਚ 1.41 ਲੱਖ ਤੋਂ ਵੱਧ ਨਵੇਂ ਮਾਮਲੇ ਕੀਤੇ ਗਏ ਦਰਜ
Saturday, Jan 08, 2022 - 11:26 AM (IST)
ਨਵੀਂ ਦਿੱਲੀ- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇਕ ਲੱਖ 41 ਹਜ਼ਾਰ 986 ਨਵੇਂ ਮਾਮਲੇ ਸਾਹਮਣੇ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ ’ਚ ਕੋਰੋਨਾ ਰੋਗੀਆਂ ਦੀ ਗਿਣਤੀ 4 ਲ%ਖ 72 ਹਜ਼ਾਰ 169 ਹੋ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 1.34 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 9.28 ਫੀਸਦੀ ਹੋ ਗਈ ਹੈ। ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨਾਲ 27 ਸੂਬਿਆਂ ’ਚ 3071 ਲੋਕ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ ਮਹਾਰਾਸ਼ਟਰ ’ਚ ਸਭ ਤੋਂ ਵੱਧ 876, ਦਿੱਲੀ ’ਚ 513 ਅਤੇ ਕਰਨਾਟਕ ’ਚ 333 ਮਾਮਲੇ ਹਨ। ਓਮੀਕ੍ਰੋਨ ਦੇ ਸੰਕਰਮਣ ਤੋਂ 1203 ਲੋਕ ਠੀਕ ਹੋ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ ’ਚ 40895 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ ਤਿੰਨ ਕਰੋੜ 44 ਲੱਖ 12 ਹਜ਼ਾਰ 740 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 97.30 ਫੀਸਦੀ ਹੈ।
ਇਸ ਮਹਾਮਾਰੀ ਨਾਲ 285 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 4,83,463 ਹੋ ਗਈ ਹੈ। ਪਿਛਲੇ ਸਾਲ 31 ਮਈ ਨੂੰ ਸੰਕਰਮਣ ਦੇ ਕੁੱਲ 1,52,734 ਨਵੇਂ ਮਾਮਲੇ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ’ਚ ਦੇਸ਼ ਭਰ ’ਚ 90 ਲੱਖ ਤੋਂ ਵੱਧ ਲੋਕਾਂ ਨੂੰ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 150.61 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਕ ਦਿਨ ਦੇਸ਼ ’ਚ 90 ਲੱਖ 59 ਹਜ਼ੈਰ 360 ਕੋਰੋਨਾ ਟੀਕੇ ਗਏ ਲਏ ਹਨ। ਇਸ ਦੇ ਨਾਲ ਹੀ ਅੱਜ ਸਵੇਰ 7 ਵਜੇ ਤੱਕ 150 ਕਰੋੜ 61 ਲੱਖ 92 ਹਜ਼ਾਰ 903 ਲੋਕਾਂ ਨੂੰ ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ