ਗੁਰਪੁਰਬ ਮੌਕੇ 1,500 ਭਾਰਤੀ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਦਾ ਪ੍ਰੋਗਰਾਮ
Thursday, Nov 11, 2021 - 11:03 PM (IST)
ਨਵੀਂ ਦਿੱਲੀ - ਭਾਰਤ ਨੇ ਵੀਰਵਾਰ ਨੂੰ ਉਮੀਦ ਜਤਾਈ ਕਿ ਪਾਕਿਸਤਾਨ ਗੁਰਪੁਰਬ ਦੇ ਮੱਦੇਨਜ਼ਰ ਅਟਾਰੀ-ਵਾਘਾ ‘ਟਰਾਂਜ਼ਿਟ ਪੁਆਇੰਟ’ ਦੇ ਜ਼ਰੀਏ ਕਰੀਬ 1500 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰੇਗਾ। ਵਿਦੇਸ਼ ਮੰਤਰਾਲਾ ਦੇ ਬੁਲਾਰਾ ਅਰਿੰਦਮ ਬਾਗਚੀ ਨੇ ਕਿਹਾ ਕਿ ਸ਼ਰਧਾਲੂਆਂ ਦਾ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਦੇਹਰਾ ਸਾਹਿਬ, ਗੁਰਦੁਆਰਾ ਨਨਕਾਨਾ ਸਾਹਿਬ ਅਤੇ ਗੁਰਦੁਆਰਾ ਸੱਚਾ ਸੌਦਾ ਜਾਣ ਦਾ ਪ੍ਰੋਗਰਾਮ ਹੈ।
ਇਹ ਵੀ ਪੜ੍ਹੋ - ਕੰਗਨਾ ਦਾ ਬਿਆਨ 'ਦੇਸ਼ਧ੍ਰੋਹ', ਪਦਮਸ਼੍ਰੀ ਵਾਪਸ ਲਿਆ ਜਾਵੇ: ਕਾਂਗਰਸ
ਉਨ੍ਹਾਂ ਕਿਹਾ, ‘‘ਜਿਵੇਂ ਕਿ ਤੁਸੀਂ ਜਾਣਦੇ ਹੋ, ਕਰਤਾਰਪੁਰ ਗਲਿਆਰੇ ਦੇ ਜ਼ਰੀਏ ਮਾਰਚ 2020 ਵਿੱਚ ਕੋਵਿਡ-19 ਮਹਾਮਾਰੀ ਕਾਰਨ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਭਾਰਤ ਅਤੇ ਪਾਕਿਸਤਾਨ ਦੇ ਵਿੱਚ ਸਰਹੱਦ ਦੇ ਜ਼ਰੀਏ ਯਾਤਰਾ ਉਦੋਂ ਤੋਂ ਸੀਮਤ ਪੱਧਰ 'ਤੇ ਅਟਾਰੀ-ਵਾਘਾ ਏਕੀਕ੍ਰਿਤ ਚੈੱਕ ਪੋਸਟ ਦੇ ਜ਼ਰੀਏ ਪਾਕਿਸਤਾਨੀ ਪੱਖ ਨਾਲ ਤਾਲਮੇਲ ਵਿੱਚ ਹੋ ਰਹੀ ਹੈ। ਬਾਗਚੀ ਨੇ ਕਿਹਾ ਕਿ ਦੋਨਾਂ ਧਿਰਾਂ ਆਪਣੇ ਮੌਜੂਦਾ ਨਿਯਮਾਂ ਅਤੇ ਸਿਹਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਣ। ਉਨ੍ਹਾਂ ਕਿਹਾ, ‘‘ਗੁਰਪੁਰਬ ਦੇ ਮਹੱਤਵ ਅਤੇ ਇਸ ਨਾਲ ਜੁੜੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ ਕਰੀਬ 1500 ਸ਼ਰਧਾਲੂਆਂ ਦਾ ਇੱਕ ਜੱਥਾ ਅਟਾਰੀ-ਵਾਘਾ ਸਰਹੱਦ ਆਵਾਜਾਈ ਪੁਆਇੰਟ ਦੇ ਜ਼ਰੀਏ 17-26 ਨਵੰਬਰ 2021 ਤੱਕ ਪਾਕਿਸਤਾਨ ਦਾ ਦੌਰਾ ਕਰੇਗਾ।
ਬਾਗਚੀ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਭਾਰਤ ਅਤੇ ਪਾਕਿਸਤਾਨ ਦੇ ਵਿੱਚ 1974 ਦੇ ਦੁਵੱਲੇ ਪ੍ਰੋਟੋਕਾਲ ਦੇ ਤਹਿਤ ਯਾਤਰਾ ਨੂੰ ਕਵਰ ਕੀਤਾ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਬਾਗਚੀ ਨੇ ਕਿਹਾ, ‘‘ਸਾਨੂੰ ਉਮੀਦ ਹੈ ਕਿ ਆਉਣ ਵਾਲਾ ਜੱਥਾ ਰਵਾਨਾ ਹੋਵੇਗਾ।” ਉਨ੍ਹਾਂ ਕਿਹਾ ਕਿ ਪਹਿਲਾ ਪਾਕਿਸਤਾਨ ਨੇ ਜੂਨ ਵਿੱਚ ਦੋ ਵਾਰ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਮੌਕੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਯਾਤਰਾ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।