ਦੇਸ਼ ''ਚ ਕੋਰੋਨਾ ਦੇ 1.72 ਲੱਖ ਨਵੇਂ ਮਾਮਲੇ ਆਏ ਸਾਹਮਣੇ, ਬੀਤੇ 24 ਘੰਟਿਆਂ ''ਚ 1008 ਲੋਕਾਂ ਨੇ ਗੁਆਈ ਜਾਨ
Thursday, Feb 03, 2022 - 11:07 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 1,72,433 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 4,18,03,318 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੋ 15,33,921 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ 1008 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 4,98,983 ਹੋ ਗਈ। ਦੇਸ਼ 'ਚ ਹੁਣ 15,33,921 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 3.67 ਫੀਸਦੀ ਹੈ।
ਇਹ ਵੀ ਪੜ੍ਹੋ : 300 ਕਰੋੜ ਦੀ ਕ੍ਰਿਪਟੋਕਰੰਸੀ ਲਈ ਕਾਰੋਬਾਰੀ ਅਗਵਾ, ਪੁਲਸ ਕਰਮੀ ਨਿਕਲਿਆ ਸਾਜ਼ਿਸ਼ ਦਾ ਮਾਸਟਰਮਾਈਂਡ
ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 10.99 ਫੀਸਦੀ ਅਤੇ ਹਫ਼ਤਾਵਾਰ ਦਰ 12.98 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ 3,97,70,414 ਲੋਕ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 167.87 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਦੇਸ਼ 'ਚ 19 ਦਸੰਬਰ 2020 ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ ਹੋ ਗਏ ਸਨ। ਪਿਛਲੇ ਸਾਲ ਚਾਰ ਮਈ ਨੂੰ ਪੀੜਤਾਂ ਦੀ ਗਿਣਤੀ 2 ਕਰੋੜ ਦੇ ਪਾਰ ਅਤੇ 23 ਜੂਨ 2021 ਨੂੰ ਤਿੰਨ ਕਰੋੜ ਦੇ ਪਾਰ ਪਹੁੰਚ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ 4 ਕਰੋੜ ਦੇ ਪਾਰ ਪਹੁੰਚ ਗਏ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ