ਨਰਾਤਿਆਂ ’ਚ 1.75 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
Thursday, Oct 14, 2021 - 12:41 PM (IST)
ਕਟੜਾ (ਅਮਿਤ)— ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ’ਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਮਾਤਾ ਦੇ ਨਰਾਤਿਆਂ ਮੌਕੇ ਬੁੱਧਵਾਰ ਯਾਨੀ ਕਿ ਕੱਲ੍ਹ ਸ਼ਰਧਾਲੂਆਂ ਦਾ ਤਾਂਤਾ ਆਧਾਰ ਕੈਂਪ ਕਟੜਾ ਸਮੇਤ ਯਾਤਰਾ ਮਾਰਗ ’ਤੇ ਵੇਖਿਆ ਗਿਆ। ਅੰਕੜਿਆਂ ਮੁਤਾਬਕ ਹੁਣ ਤਕ 1.75 ਲੱਖ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ’ਚ ਨਮਨ ਕਰ ਕੇ ਮਾਂ ਦਾ ਆਸ਼ੀਰਵਾਦ ਪ੍ਰਾਪਤ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ‘ਚਲੋ ਬੁਲਾਵਾ ਆਇਆ ਹੈ, ਮਾਤਾ ਨੇ ਬੁਲਾਇਆ ਹੈ’, 75,000 ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
ਰਜਿਸਟ੍ਰੇਸ਼ਨ ਰੂਮ ਤੋਂ ਮਿਲੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਵੀ ਸ਼ਰਧਾਲੂਆਂ ਦੀ ਗਿਣਤੀ ’ਚ ਕੁਝ ਹੱਦ ਤਕ ਉਛਾਲ ਵੇਖਣ ਨੂੰ ਮਿਲਿਆ। ਅੰਕੜਿਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਕਰੀਬ 15,000 ਸ਼ਰਧਾਲੂਆਂ ਨੇ ਵੈਸ਼ਨੋ ਦੇਵੀ ਭਵਨ ’ਤੇ ਨਮਨ ਕੀਤਾ ਸੀ ਅਤੇ ਉਥੇ ਹੀ ਦੇਰ ਰਾਤ ਯਾਤਰਾ ਰਜਿਸਟ੍ਰੇਸ਼ਨ ਰੂਮ ਬੰਦ ਹੋਣ ਤੱਕ 24,997 ਸ਼ਰਧਾਲੂਆਂ ਨੇ ਯਾਤਰਾ ਪਰਚੀ ਲੈ ਕੇ ਵੈਸ਼ਨੋ ਦੇਵੀ ਭਵਨ ਵੱਲ ਰਵਾਨਾ ਹੋਏ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਸ਼ਰਧਾਲੂਆਂ ਦਾ ਸੈਲਾਬ, ਪਹਿਲੇ 4 ਨਰਾਤਿਆਂ ’ਚ ਅੰਕੜਾ ਪੁੱਜਾ 1 ਲੱਖ ਦੇ ਪਾਰ
ਸ਼ਰਾਈਨ ਬੋਰਡ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਯਾਤਰਾ ਮਾਰਗ ’ਤੇ ਸਾਫ਼-ਸਫਾਈ ਦੇ ਖ਼ਾਸ ਪ੍ਰਬੰਧ ਕੀਤੇ ਗਏ ਹਨ। ਯਾਤਰਾ ਮਾਰਗ ’ਤੇ ਸ਼ਰਧਾਲੂਆਂ ਦੀ ਸਹੂਲਤ ਲਈ ਬਿਜਲੀ, ਪਾਣੀ ਸਮੇਤ ਪੀਣ ਵਾਲੇ ਪਾਣੀ ਦੀ ਵੀ ਵਿਵਸਥਾ ਸ਼ਰਾਈਨ ਬੋਰਡ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ, ਤਾਂ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਵਲੋਂ ਵੈਸ਼ਨੋ ਦੇਵੀ ਭਵਨ ’ਤੇ ਕੋਵਿਡ-19 ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾ ਰਿਹਾ ਹੈ। ਬੋਰਡ ਪ੍ਰਸ਼ਾਸਨ ਵਲੋਂ ਭਵਨ ’ਤੇ ਨਮਨ ਦੌਰਾਨ ਸ਼ਰਧਾਲੂਆਂ ਨੂੰ ਟੀਕਾ ਲਾਉਣ ਦੀ ਪ੍ਰਕਿਰਿਆ ਨੂੰ ਵੀ ਫ਼ਿਲਹਾਲ ਬੰਦ ਹੀ ਰੱਖਿਆ ਹੈ।