ਪੁੰਛ ''ਚ ਵਾਪਰਿਆ ਭਿਆਨਕ ਹਾਦਸਾ, ਡੁੰਘੀ ਖੱਡ ''ਚ ਵਾਹਨ ਡਿੱਗਣ ਕਾਰਨ 1 ਦੀ ਮੌਤ, 8 ਜ਼ਖ਼ਮੀ
Thursday, Aug 29, 2024 - 08:53 PM (IST)

ਜੰਮੂ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਵੀਰਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਚੰਡੀਮਾਰਹ ਇਲਾਕੇ ਦੇ ਮੁਗਲ ਰੋਡ 'ਤੇ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ 9 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਬਾਕੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।