ਸਕੂਲ ''ਚ ਲੱਗੇ ਆਰ. ਓ. ਦਾ ਪਾਣੀ ਪੀਣ ਨਾਲ ਬੱਚੀ ਦੀ ਮੌਤ

Tuesday, Sep 03, 2024 - 12:33 PM (IST)

ਸਕੂਲ ''ਚ ਲੱਗੇ ਆਰ. ਓ. ਦਾ ਪਾਣੀ ਪੀਣ ਨਾਲ ਬੱਚੀ ਦੀ ਮੌਤ

ਨਾਲੰਦਾ - ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ 'ਚ ਕਥਿਤ ਤੌਰ 'ਤੇ ਦੂਸ਼ਿਤ ਪਾਣੀ ਪੀਣ ਨਾਲ ਇਕ ਲੜਕੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 9 ਵਿਦਿਆਰਥਣਾਂ ਬੀਮਾਰ ਹੋ ਗਈਆਂ। ਨਾਲੰਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਮਰਨ ਵਾਲੀ ਕੁੜੀ ਸਕੂਲ ਦੀ ਵਿਦਿਆਰਥਣ ਨਹੀਂ ਸੀ। ਉਕਤ ਕੁੜੀ ਆਪਣੇ ਦੋਸਤਾਂ ਨੂੰ ਮਿਲਣ ਸਕੂਲ ਆਈ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਲੜਕੀ ਦੇ ਵਿਸੇਰਾ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ।

ਇਹ ਵੀ ਪੜ੍ਹੋ ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਨਾਲੰਦਾ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐੱਮ) ਸ਼ਸ਼ਾਂਕ ਸ਼ੁਭਾਂਕਰ ਨੇ ਮੰਗਲਵਾਰ ਨੂੰ ਦੱਸਿਆ, "ਸਕੂਲ ਦੇ ਹੋਰ ਵਿਦਿਆਰਥੀਆਂ ਅਨੁਸਾਰ ਸੋਮਵਾਰ ਨੂੰ ਕੁਝ ਵਿਦਿਆਰਥਣਾਂ ਨੇ ਸਕੂਲ ਦੇ ਅੰਦਰ ਲੱਗੇ ਆਰਓ ਸਿਸਟਮ ਦਾ ਪਾਣੀ ਪੀਣ ਤੋਂ ਬਾਅਦ ਉਲਟੀਆਂ ਕੀਤੀਆਂ ਅਤੇ ਢਿੱਡ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਲੜਕੀ ਦੀ ਮੌਤ ਹੋ ਗਈ। ਇਹ ਲੜਕੀ ਸਕੂਲ ਦੀ ਵਿਦਿਆਰਥਣ ਨਹੀਂ ਸੀ। 9 ਬੀਮਾਰ ਵਿਦਿਆਰਥਣਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।"

ਇਹ ਵੀ ਪੜ੍ਹੋ ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਡੀਐੱਮ ਨੇ ਕਿਹਾ, 'ਪਹਿਲੀ ਨਜ਼ਰ ਵਿੱਚ ਇਹ ਜਾਪਦਾ ਹੈ ਕਿ ਵਿਦਿਆਰਥਣਾਂ ਸਕੂਲ ਵਿੱਚ ਲਗਾਏ ਆਰਓ ਸਿਸਟਮ ਦਾ ਪਾਣੀ ਪੀਣ ਤੋਂ ਬਾਅਦ ਬੀਮਾਰ ਹੋਈਆਂ ਹਨ। ਇਹ ਵੀ ਪਤਾ ਲੱਗਾ ਹੈ ਕਿ ਸਕੂਲ ਦਾ ਆਰ.ਓ ਸਿਸਟਮ ਠੀਕ ਢੰਗ ਨਾਲ ਨਹੀਂ ਰੱਖਿਆ ਜਾ ਰਿਹਾ ਸੀ। ਅਸੀਂ ਵਿਗਿਆਨਕ ਜਾਂਚ ਲਈ ਪਾਣੀ ਦੇ ਨਮੂਨੇ ਭੇਜ ਦਿੱਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਦੇ ਵਾਰਡਨ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਵੀ ਦਿੱਤੇ ਹਨ ਅਤੇ ਉਸ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਵਿਰੁੱਧ ਜਲਦੀ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News