ਜੰਮੂ-ਕਸ਼ਮੀਰ : ਪਾਕਿਸਤਾਨ ਦੀ ਗੋਲੀਬਾਰੀ ''ਚ 1 ਜਵਾਨ ਸ਼ਹੀਦ, 3 ਜ਼ਖਮੀ

Saturday, Feb 08, 2020 - 11:22 PM (IST)

ਜੰਮੂ-ਕਸ਼ਮੀਰ : ਪਾਕਿਸਤਾਨ ਦੀ ਗੋਲੀਬਾਰੀ ''ਚ 1 ਜਵਾਨ ਸ਼ਹੀਦ, 3 ਜ਼ਖਮੀ

ਜੰਮੂ —  ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਲਾਈਨ ਨੇੜੇ ਸ਼ਨੀਵਾਰ ਨੂੰ ਪਾਕਿਸਤਾਨੀ ਫੌਜ ਵੱਲੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ 'ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰਦੇ ਹੋਏ ਦੁਪਹਿਰ 3.45 ਵਜੇ ਪੁੰਛ ਜ਼ਿਲੇ ਦੇ ਦੇਗਵਾੜ ਸੈਕਟਰ 'ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ।
ਉਨ੍ਹਾਂ ਕਿਹਾ, 'ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਇਕ ਜਵਾਨ ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਗੋਲੀਬਾਰੀ 'ਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।' ਸੂਤਰਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਮੁੰਹਤੋੜ ਜਵਾਬ ਦਿੱਤਾ।


author

Inder Prajapati

Content Editor

Related News