ਉਸਾਰੀ ਅਧੀਨ ਸੁਰੰਗ ਦਾ ਇੱਕ ਹਿੱਸਾ ਡਿੱਗਣ ਨਾਲ 1 ਮਜ਼ਦੂਰ ਦੀ ਮੌਤ, ਦੋ ਹੋਰ ਜ਼ਖ਼ਮੀ
Sunday, Dec 01, 2024 - 03:12 PM (IST)
ਜੈਪੁਰ : ਰਾਜਸਥਾਨ ਦੇ ਕੋਟਾ ਜ਼ਿਲ੍ਹੇ ਦੇ ਰਾਮਗੰਜ ਮੰਡੀ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਸੁਰੰਗ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ (ਕੋਟਾ ਦਿਹਾਤੀ) ਸੁਜੀਤ ਸ਼ੰਕਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਕੋਟਾ 'ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ 'ਤੇ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਡਿੱਗ ਗਿਆ, ਜਿਸ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਉਨ੍ਹਾਂ ਦੱਸਿਆ ਕਿ ਸੁਰੰਗ ਟੁੱਟਣ ਕਾਰਨ ਤਿੰਨ ਮਜ਼ਦੂਰ ਮਲਬੇ ਹੇਠਾਂ ਦੱਬੇ ਗਏ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਖੇ ਡਾਕਟਰਾਂ ਨੇ ਸ਼ਮਸ਼ੇਰ ਸਿੰਘ (33) ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ ਦੇ ਦੋਵੇਂ ਜ਼ਖ਼ਮੀ ਮਜ਼ਦੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਰਾਮਗੰਜ ਮੰਡੀ ਦੇ ਮੋਦਕ ਇਲਾਕੇ ਵਿੱਚ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ - ਖੁਸ਼ੀ-ਖੁਸ਼ੀ ਚੱਲ ਰਹੇ ਵਿਆਹ 'ਚ ਪੈ ਗਿਆ ਭੜਥੂ, ਪੁਲਸ ਨੇ ਚੱਲਦੇ ਵਿਆਹ 'ਚੋਂ ਚੁੱਕ ਲਏ 40 ਬਾਰਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8