ਦੇਸ਼ ''ਚ ਕੋਰੋਨਾ ਦਾ ਖ਼ੌਫ; ਇਕ ਦਿਨ ''ਚ 23 ਮਰੀਜ਼ਾਂ ਦੀ ਮੌਤ, 10 ਹਜ਼ਾਰ ਤੋਂ ਵਧੇਰੇ ਮਾਮਲੇ ਆਏ

Sunday, Apr 16, 2023 - 12:40 PM (IST)

ਦੇਸ਼ ''ਚ ਕੋਰੋਨਾ ਦਾ ਖ਼ੌਫ; ਇਕ ਦਿਨ ''ਚ 23 ਮਰੀਜ਼ਾਂ ਦੀ ਮੌਤ, 10 ਹਜ਼ਾਰ ਤੋਂ ਵਧੇਰੇ ਮਾਮਲੇ ਆਏ

ਨਵੀਂ ਦਿੱਲੀ- ਭਾਰਤ 'ਚ ਬੀਤੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 10,093 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 57,542 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਨਾਲ 23 ਹੋਰ ਮਰੀਜ਼ਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵਧ ਕੇ 5,31,114 'ਤੇ ਪਹੁੰਚ ਗਈ। ਅੰਕੜਿਆਂ ਮੁਤਾਬਕ ਦਿੱਲੀ 'ਚ 5, ਛੱਤੀਸਗੜ੍ਹ ਅਤੇ ਰਾਜਸਥਾਨ 'ਚ 3-3, ਕਰਨਾਟਕ ਅਤੇ ਮਹਾਰਾਸ਼ਟਰ 'ਚ 2-2 ਤੇ ਹਰਿਆਣਾ, ਓਡੀਸ਼ਾ, ਤਾਮਿਲਨਾਡੂ ਅਤੇ ਉੱਤਰਾਖੰਡ 'ਚ 1-1 ਮਰੀਜ਼ ਦੀ ਮੌਤ ਹੋਈ ਹੈ, ਜਦਕਿ ਕੇਰਲ ਨੇ ਕੋਵਿਡ-19 ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦਿਆਂ ਗਲੋਬਲ ਮਹਾਮਾਰੀ ਤੋਂ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ 4 ਹੋਰ ਨਾਂ ਜੋੜੇ ਹਨ।

ਇਹ ਵੀ ਪੜ੍ਹੋ- ਦੇਸ਼ 'ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਖ਼ੌਫ, 24 ਘੰਟਿਆਂ 'ਚ 27 ਮੌਤਾਂ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ

ਅੰਕੜਿਆਂ ਮੁਤਾਬਕ ਭਾਰਤ ਵਿਚ ਵਾਇਰਸ ਦੀ ਰੋਜ਼ਾਨਾ ਦਰ 5.61 ਫ਼ੀਸਦੀ ਅਤੇ ਹਫ਼ਤਾਵਾਰੀ ਦਰ 4.78 ਫ਼ੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਕੋਵਿਡ-19 ਨਾਲ ਇਨਫੈਕਟਿਡ ਲੋਕਾਂ ਦੀ ਕੁੱਲ ਗਿਣਤੀ 4,48,18,115 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.13 ਫੀਸਦੀ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.68 ਫੀਸਦੀ ਹੈ। 

ਇਹ ਵੀ ਪੜ੍ਹੋ- CAPF 'ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ 'ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਮੰਤਰਾਲਾ ਮੁਤਾਬਕ ਭਾਰਤ ਵਿਚ ਹੁਣ ਤੱਕ ਕੁੱਲ 4,42,29,459 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦੋਂ ਕਿ ਕੋਵਿਡ-19 ਤੋਂ ਮੌਤ ਦਰ 1.19 ਫ਼ੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਭਾਰਤ 'ਚ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।


author

Tanu

Content Editor

Related News