ਦੇਸ਼ ''ਚ ਕੋਰੋਨਾ ਦੇ 10,112 ਨਵੇਂ ਮਾਮਲੇ ਆਏ ਸਾਹਮਣੇ, ਇਕ ਦਿਨ ''ਚ 29 ਲੋਕਾਂ ਦੀ ਗਿਣਤੀ ਜਾਨ

04/23/2023 11:45:39 AM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਐਤਵਾਰ ਨੂੰ ਇਕ ਦਿਨ 'ਚ ਕੋਰੋਨਾ ਦੇ 10,112 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 67,806 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4.48 ਕਰੋੜ (4,48,91,989) ਹੋ ਗਈ ਹੈ। ਸੰਕਰਮਣ ਨਾਲ 29 ਲੋਕਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,31,329 ਹੋ ਗਈ ਹੈ। ਇਨ੍ਹਾਂ ਮ੍ਰਿਤਕਾਂ 'ਚ ਕੇਰਲ ਵਲੋਂ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਨ ਤੋਂ ਬਾਅਦ ਜੋੜੇ ਗਏ 7 ਹੋਰ ਮਾਮਲੇ ਵੀ ਸ਼ਾਮਲ ਹਨ।

ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 7.03 ਫੀਸਦੀ ਰਹੀ ਅਤੇ ਹਫ਼ਤਾਵਾਰ ਸੰਕਰਮਣ ਦਰ 5.43 ਫੀਸਦੀ ਦਰਜ ਕੀਤੀ ਗਈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.15 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.66 ਫੀਸਦੀ ਹੈ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,42,92,854 ਹੋ ਗਈ ਹੈ, ਜਦੋਂ ਕਿ ਮੌਤ ਦਰ 1.18 ਫੀਸਦੀ ਦਰਜ ਕੀਤੀ ਗਈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

DIsha

This news is Content Editor DIsha