10ਵੀਂ ਅਤੇ 12ਵੀਂ ਦੇ ਬੋਰਡ ਇਮਤਿਹਾਨਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਦਾ ਵੱਡਾ ਬਿਆਨ

Sunday, Oct 08, 2023 - 02:03 PM (IST)

10ਵੀਂ ਅਤੇ 12ਵੀਂ ਦੇ ਬੋਰਡ ਇਮਤਿਹਾਨਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਦਾ ਵੱਡਾ ਬਿਆਨ

ਨਵੀਂ ਦਿੱਲੀ- 10ਵੀਂ ਅਤੇ 12ਵੀਂ ਬੋਰਡ ਇਮਤਿਹਾਨਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਮਤਿਹਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ ਵਿਚ ਦੋ ਵਾਰ 10ਵੀਂ ਅਤੇ 12ਵੀਂ ਦੇ ਬੋਰਡ ਇਮਤਿਹਾਨ 'ਚ ਸ਼ਾਮਲ ਹੋਣਾ ਜ਼ਰੂਰੀ ਨਹੀਂ ਹੋਵੇਗਾ। ਇਹ ਪੂਰੀ ਤਰ੍ਹਾਂ ਵਿਕਲਪਿਕ ਹੋਵੇਗਾ ਅਤੇ ਇਸ ਦਾ ਮੁੱਖ ਉਦੇਸ਼ ਇਕ ਮੌਕੇ ਦੇ ਡਰ ਕਾਰਨ ਪੈਦਾ ਹੋਏ ਵਿਦਿਆਰਥੀਆਂ ਦੇ ਤਣਾਅ ਨੂੰ ਘਟਾਉਣਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਹ ਗੱਲ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਆਖੀ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਅਗਸਤ ਵਿਚ ਐਲਾਨੇ ਗਏ ਨਵੇਂ ਪਾਠਕ੍ਰਮ ਫਰੇਮਵਰਕ (ਐਨ.ਸੀ.ਐਫ.) ਮੁਤਾਬਕ ਬੋਰਡ ਇਮਤਿਹਾਨਾਂ ਸਾਲ ਵਿਚ ਦੋ ਵਾਰ ਕਰਵਾਈਆਂ ਜਾਣਗੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਨੂੰ ਚੰਗਾ ਪ੍ਰਦਰਸ਼ਨ ਕਰਨ ਲਈ ਕਾਫ਼ੀ ਸਮਾਂ ਅਤੇ ਮੌਕਾ ਮਿਲੇ ਅਤੇ ਵਧੀਆ ਅੰਕ ਪ੍ਰਾਪਤ ਕਰਨ ਦਾ ਵਿਕਲਪ ਮਿਲੇ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਾਲ ਵਿਚ ਦੋ ਵਾਰ ਬੋਰਡ ਇਮਤਿਹਾਨ ਕਰਵਾਉਣ ਦੀ ਯੋਜਨਾ 'ਤੇ ਵਿਦਿਆਰਥੀਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ।

ਇਹ ਵੀ ਪੜ੍ਹੋ-  ਮੁਸ਼ਕਲ ਘੜੀ 'ਚ ਇਜ਼ਰਾਈਲ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ: PM ਮੋਦੀ

 

ਸਿੱਖਿਆ ਮੰਤਰੀ ਨੇ ਕੋਟਾ ਵਿਚ ਵਿਦਿਆਰਥੀਆਂ ਵਲੋਂ ਖ਼ੁਦਕੁਸ਼ੀਆਂ ਕਰਨਾ ਇਕ ਸੰਵੇਦਨਸ਼ੀਲ ਮੁੱਦਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਣਾਅ ਮੁਕਤ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਕਿਸੇ ਦੀ ਜਾਨ ਨਹੀਂ ਜਾਣੀ ਚਾਹੀਦੀ। ਕੇਂਦਰ ਸਰਕਾਰ ਇਸ ਬਾਬਤ ਕਦਮ ਚੁੱਕ ਰਹੀ ਹੈ ਕਿ ਕਿਸੇ ਨੂੰ ਕੋਚਿੰਗ ਦੀ ਜ਼ਰੂਰਤ ਨਾ ਪਵੇ। ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਫਰਜ਼ੀ ਸਕੂਲਾਂ ਦੇ ਮੁੱਦੇ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਹੁਣ ਸਮਾਂ ਆ ਗਿਆ ਹੈ ਕਿ ਇਸ 'ਤੇ ਗੰਭੀਰਤਾ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਕ ਆਦਰਸ਼ ਬਦਲਾਅ ਕਰਨ ਜਾ ਰਹੇ ਹਾਂ, ਇਸ ਲਈ ਅਸੀਂ ਸਾਰੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਅਤੇ ਸਾਰੇ ਖ਼ਦਸ਼ਿਆਂ ਨੂੰ ਦੂਰ ਕਰਨ ਮਗਰੋਂ ਅੱਗੇ ਵਧਾਂਗੇ। 

ਇਹ ਵੀ ਪੜ੍ਹੋ- ਗਰੀਬ ਮਜ਼ਦੂਰਾਂ ਨੂੰ 5 ਰੁਪਏ ’ਚ ਮਿਲੇਗਾ ਭੋਜਨ, CM ਵੱਲੋਂ ‘ਮੋਬਾਇਲ ਰਸੋਈ ਯੋਜਨਾ’ ਦੀ ਸ਼ੁਰੂਆਤ

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੀ ਸਿੱਖਿਆ ਪ੍ਰਣਾਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰੀ ਸਿੱਖਿਆ ਸਲਾਹਕਾਰ ਬੋਰਡ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ। ਸਿੱਖਿਆ, ਹੁਨਰ ਵਿਕਾਸ ਮੰਤਰਾਲਾ 21ਵੀਂ ਸਦੀ ਦੇ ਕੰਮ ਵਾਲੀ ਥਾਂ 'ਤੇ ਸਿਖਿਆਰਥੀਆਂ ਨੂੰ ਅੱਗੇ ਵਧਣ ਲਈ ਤਿਆਰ ਕਰਨ ਲਈ ਮਿਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਯੂਨੀਵਰਸਿਟੀਆਂ ਲਈ ਭਾਰਤ 'ਚ ਕੈਂਪਸ ਸਥਾਪਤ ਕਰਨ ਲਈ  ਦਿਸ਼ਾ-ਨਿਰਦੇਸ਼ ਜਲਦੀ ਹੀ ਸੂਚਿਤ ਕੀਤੇ ਜਾਣਗੇ। ਇਸ ਲਈ ਕਈ ਦੇਸ਼ਾਂ ਨਾਲ ਗੱਲਬਾਤ ਚੱਲ ਰਹੀ ਹੈ, ਜਿਨ੍ਹਾਂ ਨੇ IIT ਦੇ ਵਿਦੇਸ਼ੀ ਕੈਂਪਸ ਸਥਾਪਤ ਕਰਨ ਵਿਚ ਦਿਲਚਸਪੀ ਦਿਖਾਈ ਹੈ।

ਇਹ ਵੀ ਪੜ੍ਹੋ-  ਵਿਦੇਸ਼ੀਆਂ ਲਈ ਪਹਿਲੀ ਪਸੰਦ ਬਣਿਆ India, 2022 'ਚ 84 ਲੱਖ ਲੋਕਾਂ ਨੇ ਕੀਤਾ ਦੌਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Tanu

Content Editor

Related News