ਦੇਸ਼ ’ਚ ਕੋਰੋਨਾ ਦੇ 10,302 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ

11/20/2021 11:18:05 AM

ਨਵੀਂ ਦਿੱਲੀ (ਭਾਸ਼ਾ)- ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 10,302 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 3,44,99,925 ’ਤੇ ਪਹੁੰਚ ਗਈ, ਜਦੋਂ ਕਿ ਇਸ ਮਿਆਦ ਦੌਰਾਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 1,24,868 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, 267 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,65,349 ਹੋ ਗਈ। 

PunjabKesari

ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 1,752 ਮਾਮਲਿਆਂ ਦੀ ਕਮੀ ਆਈ ਹੈ ਅਤੇ ਇਹ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.36 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.29 ਫੀਸਦੀ ਹੈ, ਜੋ ਪਿਛਲੇ ਸਾਲ ਮਾਰਚ ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਰੋਜ਼ਾਨਾ ਸੰਕਰਮਣ ਦਰ 0.96 ਫੀਸਦੀ ਦਰਜ ਕੀਤੀ ਗਈ ਹੈ, ਜੋ ਪਿਛਲੇ 47 ਦਿਨਾਂ ਤੋਂ 2 ਫੀਸਦੀ ਘੱਟ ਹੈ। ਉੱਥੇ ਹੀ ਹੁਣ ਤੱਕ ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ 115.79 ਕਰੋੜ ਤੋਂ ਵੱਧ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


DIsha

Content Editor

Related News