ਦੇਸ਼ ''ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਖ਼ੌਫ, 24 ਘੰਟਿਆਂ ''ਚ 27 ਮੌਤਾਂ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ

Saturday, Apr 15, 2023 - 01:47 PM (IST)

ਦੇਸ਼ ''ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਖ਼ੌਫ, 24 ਘੰਟਿਆਂ ''ਚ 27 ਮੌਤਾਂ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ

ਨਵੀਂ ਦਿੱਲੀ- ਭਾਰਤ ਵਿਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10,753 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 53,720 ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 27 ਹੋਰ ਮਰੀਜ਼ਾਂ ਦੇ ਦਮ ਤੋੜਨ ਮਗਰੋਂ ਦੇਸ਼ 'ਚ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 5,31,091 'ਤੇ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 11 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ

ਅੰਕੜਿਆਂ ਮੁਤਾਬਕ ਦਿੱਲੀ 'ਚ ਵਾਇਰਸ ਨਾਲ 6, ਮਹਾਰਾਸ਼ਟਰ 'ਚ 4, ਰਾਜਸਥਾਨ 'ਚ 3 ਅਤੇ ਛੱਤੀਸਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ ਇਕ-ਇਕ ਮੌਤ ਹੋਈ ਹੈ। ਉੱਥੇ ਹੀ ਕੇਰਲ ਨੇ ਕੋਰੋਨਾ ਨਾਲ ਮੌਤਾਂ ਦੇ ਅੰਕੜੇ ਦਾ ਮੁੜ ਮਿਲਾਨ ਕਰਦਿਆਂ ਗਲੋਬਲ ਮਹਾਮਾਰੀ ਤੋਂ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ 6 ਹੋਰ ਨਾਂ ਜੋੜੇ ਹਨ। ਅੰਕੜਿਆਂ ਮੁਤਾਬਕ ਭਾਰਤ ਵਿਚ ਕੋਰੋਨਾ ਵਾਇਰਸ ਦੀ ਰੋਜ਼ਾਨਾ ਦਰ 6.78 ਫ਼ੀਸਦੀ ਅਤੇ ਹਫ਼ਤਾਵਾਰੀ ਦਰ 4.49 ਫ਼ੀਸਦੀ ਹੈ। ਉੱਥੇ ਹੀ ਕੋਰੋਨਾ ਨਾਲ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵਧ ਕੇ 4,48,08,022 ਹੋ ਗਈ ਹੈ।

ਇਹ ਵੀ ਪੜ੍ਹੋ- CBI ਦੇ ਸੰਮਨ ਮਗਰੋਂ ਬੋਲੇ ਕੇਜਰੀਵਾਲ- ਜੇ ਮੈਂ ਭ੍ਰਿਸ਼ਟ ਹਾਂ ਤਾਂ ਫਿਰ ਦੇਸ਼ 'ਚ ਕੋਈ ਵੀ ਈਮਾਨਦਾਰ ਨਹੀਂ

ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਵਾਇਰਸ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.12 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.69 ਫ਼ੀਸਦੀ ਹੈ। ਮੰਤਰਾਲਾ ਮੁਤਾਬਕ ਭਾਰਤ 'ਚ ਹੁਣ ਤੱਕ ਕੁੱਲ 4,42,23,211 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦਕਿ ਕੋਰੋਨਾ ਨਾਲ ਮੌਤ ਦਰ 1.19 ਫ਼ੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਭਾਰਤ 'ਚ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66  ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਪੁੱਤ ਦੇ ਐਨਕਾਊਂਟਰ ਤੋਂ ਬੌਖਲਾਏ ਅਤੀਕ ਦੀ STF ਨੂੰ ਧਮਕੀ, ਕਿਹਾ- ਜੇ ਜਿਊਂਦਾ ਰਿਹਾ ਤਾਂ ਬਦਲਾ ਜ਼ਰੂਰ ਲਵਾਂਗਾ


author

Tanu

Content Editor

Related News