ਦੇਸ਼ ’ਚ ਘੱਟ ਰਹੀ ਹੈ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ ’ਚ 10,929 ਮਾਮਲੇ ਆਏ ਸਾਹਮਣੇ

11/06/2021 11:36:40 AM

ਨਵੀਂ ਦਿੱਲੀ- ਦੇਸ਼ ’ਚ ਸ਼ਨੀਵਾਰ ਨੂੰ ਕੋਰੋਨਾ ਦੇ 10,929 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,43,44,683 ਹੋ ਗਈ। ਉੱਥੇ ਹੀ ਸੰਕਰਮਣ ਨਾਲ 392 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,60,265 ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ  ਕੇ 1,46,950 ਹੋ ਗਈ। ਦੇਸ਼ ’ਚ ਲਗਾਤਾਰ ਪਿਛਲੇ 29 ਦਿਨਾਂ ਤੋਂ ਬਾਅਦ ਕੋਰੋਨਾ ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 132 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਰੋਜ਼ਾਨਾ ਮਾਮਲੇ ਸਾਹਮਣੇ ਆਰਹੇ ਹਨ। 

ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 1,972 ਦੀ ਕਮੀ ਆਈ ਹੈ, ਇਲਾਜ ਕਰਵਾ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ 1,46,950 ਹੋ ਗਈ, ਜੋ ਕੁੱਲ ਮਾਮਲਿਆਂ ਦਾ 0.43 ਫੀਸਦੀ ਹੈ। ਇਹ ਦਰ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.23 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਸਰਕਾਰੀ ਅੰਕੜਿਆਂ ਅਨੁਸਾਰ ਰੋਜ਼ਾਨਾ ਸੰਕਰਮਣ ਦਰ ਇਸ ਸਮੇਂ 1.35 ਫੀਸਦੀ ਹੈ, ਜੋ ਕਿ ਲਗਾਤਾਰ ਪਿਛਲੇ 33 ਦਿਨਾਂ ਤੋਂ 2 ਫੀਸਦੀ ਤੋਂ ਹੇਠਾਂ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 3,37,37,468 ਲੋਕ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.34 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ107.92 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਇਹ ਵੀ ਪੜ੍ਹੋ : ਪੁੱਤ ਨੂੰ ਬਚਾਉਣ ਦੀ ਕੋਸ਼ਿਸ ’ਚ ਸੜ ਕੇ ਸੁਆਹ ਹੋਈ ਮਾਂ, ਘਰ ਦੀਆਂ ਪੌੜੀਆਂ ’ਚ ਮਿਲਿਆ ਕੰਕਾਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 

DIsha

This news is Content Editor DIsha