ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

Saturday, Oct 26, 2024 - 07:05 PM (IST)

ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

ਰਾਜਕੋਟ : ਗੁਜਰਾਤ ਦੇ ਰਾਜਕੋਟ ਸ਼ਹਿਰ ਦੇ 10 ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਹੋਟਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਧਮਕੀ ਵਾਲੇ ਹੋਟਲਾਂ ਵਿਚ ਫਾਈਵ ਸਟਾਰ ਹੋਟਲ, ਇੰਪੀਰੀਅਲ ਪੈਲੇਸ, ਸਯਾਜੀ ਹੋਟਲ, ਕਾਵੇਰੀ ਭਾਭਾ, ਸੀਜ਼ਨਜ਼ ਹੋਟਲ ਅਤੇ ਗ੍ਰੈਂਡ ਰੀਜੈਂਸੀ ਸ਼ਾਮਲ ਹਨ। ਪੁਲਸ ਨੂੰ 12:45 ਵਜੇ ਧਮਕੀ ਭਰਿਆ ਮੇਲ ਮਿਲਿਆ ਸੀ, ਜਿਸ ਤੋਂ ਬਾਅਦ ਟੀਮ ਜਾਂਚ ਲਈ ਤੁਰੰਤ ਹੋਟਲ ਪਹੁੰਚੀ। ਹਾਲ ਹੀ 'ਚ ਫਲਾਈਟਾਂ ਵਿਚ ਵੀ ਬੰਬ ਹੋਣ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਹੁਣ ਹੋਟਲਾਂ 'ਚ ਵੀ ਅਜਿਹੀਆਂ ਧਮਕੀਆਂ ਸੁਣਨ ਨੂੰ ਮਿਲ ਰਹੀਆਂ ਹਨ। 

ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਸ ਨੇ ਕ੍ਰਾਈਮ ਬ੍ਰਾਂਚ, ਐੱਸਓਜੀ, ਐੱਲਸੀਬੀ, ਸਥਾਨਕ ਪੁਲਸ, ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਬੁਲਾਇਆ। ਸਾਰੀਆਂ ਟੀਮਾਂ ਨੇ ਹੋਟਲਾਂ ਦੀ ਤਲਾਸ਼ੀ ਲਈ ਪਰ ਹੁਣ ਤੱਕ ਕਿਸੇ ਵੀ ਹੋਟਲ ਵਿੱਚੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। ਫਿਲਹਾਲ ਪੁਲਸ ਇਸ ਧਮਕੀ ਭਰੇ ਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਤਿਉਹਾਰ ਦੌਰਾਨ ਇਸ ਤਰ੍ਹਾਂ ਦੀਆਂ ਧਮਕੀਆਂ ਕਾਰਨ ਸ਼ਹਿਰ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News