ਜੰਮੂ-ਕਸ਼ਮੀਰ ''ਚ 10 ਸੀ.ਆਰ.ਪੀ.ਐੱਫ. ਕਰਮਚਾਰੀਆਂ ਸਮੇਤ 127 ਵਿਅਕਤੀ ਕੋਰੋਨਾ ਪਾਜ਼ੇਟਿਵ
Thursday, Jun 25, 2020 - 11:36 PM (IST)
ਸ਼੍ਰੀਨਗਰ - ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਕੋਵਿਡ-19 ਦੇ 127 ਨਵੇਂ ਮਾਮਲੇ ਸਾਹਮਣੇ ਆਏ ਜਿਸ ਦੇ ਨਾਲ ਇਸ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਸ ਦੇ ਕੁਲ ਮਾਮਲੇ ਵਧ ਕੇ 6,549 ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਾਹਮਣੇ ਆਏ 127 ਨਵੇਂ ਮਾਮਲਿਆਂ 'ਚ ਪੀੜਤ ਪਾਏ ਗਏ ਸੀ.ਆਰ.ਪੀ.ਐੱਫ. ਦੇ 10 ਕਰਮਚਾਰੀ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੋਵਿਡ-19 ਦੇ ਨਵੇਂ ਮਾਮਲਿਆਂ 'ਚੋਂ 14 ਮਾਮਲੇ ਜੰਮੂ ਖੇਤਰ ਤੋਂ ਜਦੋਂ ਕਿ 113 ਘਾਟੀ ਤੋਂ ਹਨ।
ਜੰਮੂ ਕਸ਼ਮੀਰ 'ਚ ਅਜਿਹੇ ਮਰੀਜ਼ਾਂ ਦੀ ਗਿਣਤੀ 2,492 ਹੈ ਜਿਨ੍ਹਾਂ ਦਾ ਅਜੇ ਇਲਾਜ ਚੱਲ ਰਿਹਾ ਹੈ। ਕੁਲ 3,967 ਮਰੀਜ਼ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। ਵੀਰਵਾਰ ਨੂੰ ਸਾਹਮਣੇ ਆਏ ਨਵੇਂ ਮਾਮਲਿਆਂ 'ਚ 20 ਉਹ ਲੋਕ ਸ਼ਾਮਲ ਹਨ ਜੋ ਹਾਲ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਪਰਤੇ ਸਨ। ਇਨ੍ਹਾਂ ਮਾਮਲਿਆਂ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ 10 ਕਰਮਚਾਰੀਆਂ ਦੇ ਮਾਮਲੇ ਵੀ ਸ਼ਾਮਲ ਹਨ ਜੋ ਪੀੜਤ ਪਾਏ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਕੋਵਿਡ-19 ਨਾਲ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਦੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 91 ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਦੋ ਮੌਤਾਂ ਕਸ਼ਮੀਰ ਘਾਟੀ 'ਚ ਹੋਈਆਂ ਜਦੋਂ ਕਿ ਇੱਕ ਹੋਰ ਮਰੀਜ਼ ਦੀ ਮੌਤ ਜੰਮੂ ਖੇਤਰ 'ਚ ਹੋਈ।