ਓਡੀਸ਼ਾ 'ਚ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ, 10 ਲੋਕਾਂ ਦੀ ਮੌਤ, ਮੌਕੇ 'ਤੇ ਪਿਆ ਚੀਕ-ਚਿਹਾੜਾ

Monday, Jun 26, 2023 - 11:27 AM (IST)

ਓਡੀਸ਼ਾ 'ਚ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ, 10 ਲੋਕਾਂ ਦੀ ਮੌਤ, ਮੌਕੇ 'ਤੇ ਪਿਆ ਚੀਕ-ਚਿਹਾੜਾ

ਗੰਜਮ/ਓਡੀਸ਼ਾ (ਏਜੰਸੀ): ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਦਿਗਾਪਹਾੰਡੀ ਪੁਲਸ ਸੀਮਾ ਅਧੀਨ 2 ਬੱਸਾਂ ਵਿਚਕਾਰ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੰਜਮ ਦੀ ਜ਼ਿਲ੍ਹਾ ਮੈਜਿਸਟ੍ਰੇਟ ਦਿਬਿਆ ਜੋਤੀ ਪਰੀਦਾ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਐੱਮ.ਕੇ.ਸੀ.ਜੀ. ਮੈਡੀਕਲ ਕਾਲਜ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਪੰਜਾਬੀ ਦੀ ਦਰਦਨਾਕ ਮੌਤ

ਦਿਬਿਆ ਜੋਤੀ ਪਰੀਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਦੋ ਬੱਸਾਂ ਦੀ ਟੱਕਰ ਹੋ ਗਈ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ MKCG ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਸੀਂ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।” 

ਇਹ ਵੀ ਪੜ੍ਹੋ: ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਗਾਇਆ 'ਜਨ ਗਣ ਮਨ...', PM ਮੋਦੀ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ (ਵੀਡੀਓ)


author

cherry

Content Editor

Related News