ਮੁੰਬਈ ’ਚ ਇਮਾਰਤ ’ਚ ਅੱਗ ਲੱਗਣ ’ਤੇ 10 ਮੋਟਰ ਗੱਡੀਆਂ ਸੜ ਕੇ ਸੁਆਹ

11/01/2019 7:51:29 PM

ਮੁੰਬਈ – ਦੱਖਣੀ ਮੁੰਬਈ ’ਚ ਸ਼ੁੱਕਰਵਾਰ ਦੀ ਸਵੇਰ ਇਕ 4 ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਨਾਲ ਘੱਟੋ-ਘੱਟ 10 ਮੋਟਰ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅੱਗ ’ਚ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭੀੜ-ਭਾੜ ਵਾਲੇ ਇਲਾਕੇ ’ਚ ਮੌਲਾਨਾ ਆਜ਼ਾਦ ਰੋਡ ਸਥਿਤ ਇਸਮਾਈਲ ਬਿਲਡਿੰਗ ’ਚ ਤੜਕੇ 4.45 ਵਜੇ ਅੱਗ ਲੱਗੀ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੂੰ ਅੱਗ ਬੁਝਾਉਣ ਲਈ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਣ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਅਧਿਕਾਰੀ ਨੇ ਦੱਸਿਆ ਕਿ ਕੰਪਲੈਕਸ ’ਚ ਖੜ੍ਹੇ 9 ਮੋਟਰਸਾਈਕਲ ਅਤੇ 4 ਕਾਰਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ।

Inder Prajapati

This news is Content Editor Inder Prajapati