10 ਸਾਲਾ ਕੁੜੀ ਦੀ ਮਿਲੀ ਲਾਸ਼, ਸਥਾਨਕ ਲੋਕਾਂ ਨੇ ਸਾੜੀ ਪੁਲਸ ਚੌਕੀ, ਭੰਨ ਦਿੱਤੀਆਂ ਗੱਡੀਆਂ

Saturday, Oct 05, 2024 - 03:45 PM (IST)

10 ਸਾਲਾ ਕੁੜੀ ਦੀ ਮਿਲੀ ਲਾਸ਼, ਸਥਾਨਕ ਲੋਕਾਂ ਨੇ ਸਾੜੀ ਪੁਲਸ ਚੌਕੀ, ਭੰਨ ਦਿੱਤੀਆਂ ਗੱਡੀਆਂ

ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਦਲਦਲੀ ਜ਼ਮੀਨ 'ਚ 10 ਸਾਲਾ ਬੱਚੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਸ ਚੌਕੀ ਨੂੰ ਅੱਗ ਲਗਾ ਦਿੱਤੀ ਅਤੇ ਵਾਹਨਾਂ ਦੀ ਭੰਨਤੋੜ ਕਰ ਦਿੱਤੀ। ਪੁਲਸ ਅਨੁਸਾਰ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸ਼ੁੱਕਰਵਾਰ ਸ਼ਾਮ ਤੋਂ ਲਾਪਤਾ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਨਹੀਂ ਕੀਤੀ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਜੈਨਗਰ ਇਲਾਕੇ 'ਚ ਜਿਵੇਂ ਸਥਾਨਕ ਲੋਕਾਂ ਨੂੰ ਬੱਚੀ ਦੀ ਲਾਸ਼ ਮਿਲੀ, ਇਕੱਠੀ ਹੋਈ ਭੀੜ ਨੇ ਪੁਲਸ ਚੌਕੀ ਨੂੰ ਅੱਗ ਲਗਾ ਦਿੱਤੀ ਅਤੇ ਪੁਲਸ 'ਤੇ ਪਥਰਾਅ ਕੀਤਾ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਚੌਕੀ ਦੇ ਬਾਹਰ ਖੜੀਆਂ ਕਈ ਗੱਡੀਆਂ ਦੀ ਵੀ ਭੰਨਤੋੜ ਕੀਤੀ ਅਤੇ ਪੁਲਸ ਮੁਲਾਜ਼ਮਾਂ ਨੂੰ ਇਮਾਰਤ ਛੱਡਣ ਲਈ ਮਜ਼ਬੂਰ ਕੀਤਾ। ਮੌਕੇ ’ਤੇ ਮੌਜੂਦ ਐੱਸਡੀਪੀਓ ਅਤੇ ਹੋਰ ਸੀਨੀਅਰ ਪੁਲਸ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੀ ਭੀੜ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮਾਂ ਨੂੰ ਇਲਾਕੇ ਵਿੱਚ ਭੇਜਿਆ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।

ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ

ਇੱਕ ਸਥਾਨਕ ਵਿਅਕਤੀ ਨੇ ਦਾਅਵਾ ਕੀਤਾ, "ਕੁੜੀ ਦੇ ਪਰਿਵਾਰ ਨੇ ਇਲਾਕੇ ਵਿਚ ਮਹਿਸਮਾਰੀ ਚੌਕੀ ਵਿੱਚ ਐਫਆਈਆਰ ਦਰਜ ਕਰਵਾਈ ਪਰ ਪੁਲਸ ਨੇ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਨਹੀਂ ਕੀਤੀ।" ਇੱਕ ਹੋਰ ਪਿੰਡ ਵਾਸੀ ਨੇ ਦੱਸਿਆ ਕਿ ਪੁਲਸ ਨੇ ਉਸ ਤਰ੍ਹਾਂ ਦਾ ਵਿਵਹਾਰ ਕੀਤਾ, ਜਿਸ ਤਰ੍ਹਾਂ ਉਹਨਾਂ ਨੇ ਆਰਜੀ ਕਾਰ ਹਸਪਤਾਲ ਵਿੱਚ ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਕੀਤਾ ਸੀ। ਇੱਕ ਸਥਾਨਕ ਗਣੇਸ਼ ਡੋਲੂਈ ਨੇ ਕਿਹਾ, ''ਅਸੀਂ ਉਦੋਂ ਤੱਕ ਆਪਣਾ ਅੰਦੋਲਨ ਜਾਰੀ ਰੱਖਾਂਗੇ ਜਦੋਂ ਤੱਕ ਸਾਡੀ ਨਾਬਾਲਗ ਧੀ ਦੇ ਬਲਾਤਕਾਰ ਅਤੇ ਹੱਤਿਆ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ। ਅਸੀਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਦੀ ਮੰਗ ਕਰਦੇ ਹਾਂ, ਜਿਨ੍ਹਾਂ ਨੇ ਸ਼ਿਕਾਇਤ 'ਤੇ ਦੇਰੀ ਨਾਲ ਕਾਰਵਾਈ ਕੀਤੀ ਅਤੇ ਉਹਨਾਂ ਕਾਰਨ ਉਸ ਦੀ ਮੌਤ ਹੋ ਗਈ। ਜੇਕਰ ਪੁਲਸ ਨੇ ਤੁਰੰਤ ਕਾਰਵਾਈ ਕੀਤੀ ਹੁੰਦੀ ਤਾਂ ਬੱਚੀ ਨੂੰ ਬਚਾਇਆ ਜਾ ਸਕਦਾ ਸੀ।''

ਇਹ ਵੀ ਪੜ੍ਹੋ - ਵੱਡੀ ਖ਼ਬਰ: ਤਿੰਨ ਕਾਲਜਾਂ 'ਚ ਬੰਬ, ਵਿਦਿਆਰਥੀ ਕੱਢੇ ਬਾਹਰ

ਹਾਲਾਂਕਿ, ਪੁਲਸ ਨੇ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਕਾਰਵਾਈ ਕੀਤੀ ਗਈ ਅਤੇ ਲੜਕੀ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਅਧਿਕਾਰੀ ਨੇ ਕਿਹਾ, 'ਸ਼ੁਕਰਵਾਰ ਰਾਤ 9 ਵਜੇ ਐਫਆਈਆਰ ਦਰਜ ਹੋਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਅਤੇ ਸ਼ੁਰੂਆਤੀ ਜਾਂਚ ਤੋਂ ਬਾਅਦ ਅੱਜ ਸਵੇਰੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਸੀਂ ਮ੍ਰਿਤਕ ਦੇ ਪਰਿਵਾਰ ਦੇ ਨਾਲ ਹਾਂ।'

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News