ਮੌਸਮ 'ਤੇ ਭਾਰੀ ਪਈ ਸ਼ਰਧਾ, ਅਮਰਨਾਥ ਯਾਤਰਾ 'ਚ ਸ਼ਰਧਾਲੂਆਂ ਦਾ 10 ਸਾਲ ਦਾ ਰਿਕਾਰਡ ਟੁੱਟਿਆ
Friday, Aug 04, 2023 - 08:52 AM (IST)
ਜੰਮੂ-ਕਸ਼ਮੀਰ: ਇਸ ਸਾਲ ਮੌਸਮ ਕਈ ਸਾਰੀਆਂ ਔਕੜਾਂ ਦੇ ਬਾਵਜੂਦ ਸ਼੍ਰੀ ਅਮਰਨਾਥ ਯਾਤਰਾ ਦਾ ਪਿਛਲੇ 10 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਯਾਤਰਾ ਦੇ 32 ਦਿਨ ਪੂਰੇ ਹੋਣ ਤੋਂ ਬਾਅਦ ਪਵਿੱਤਰ ਗੁਫਾ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 4.14 ਲੱਖ ਹੋ ਗਈ ਹੈ। 2014 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਯਾਤਰੀਆਂ ਦੀ ਗਿਣਤੀ 4 ਲੱਖ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ 2014 'ਚ ਯਾਤਰੀਆਂ ਦੀ ਗਿਣਤੀ 3.72 ਲੱਖ ਸੀ।
ਇਹ ਵੀ ਪੜ੍ਹੋ: ASI ਨੇ ਗਿਆਨਵਾਪੀ ਕੈਂਪਸ ਦਾ ਸਰਵੇ ਕੀਤਾ ਸ਼ੁਰੂ, ਥਾਂ-ਥਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ
2013 ਵਿੱਚ 3,53,969, 2014 ਵਿੱਚ 3,72,909, 2015 ਵਿੱਚ 3,52,771, 2016 ਵਿੱਚ 2,20,490, 2017 ਵਿੱਚ 2,60,003, 2018 ਵਿਚ 2,85,006, ਅਤੇ 2019 ਵਿਚ 3,42,883 ਯਾਤਰੀਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ। ਸ਼੍ਰੀ ਅਮਰਨਾਥ ਯਾਤਰਾ 'ਚ ਸ਼ਰਧਾਲੂਆਂ ਦੀ ਗਿਣਤੀ ਵਧਣ ਲੱਗੀ ਹੈ। ਵੀਰਵਾਰ ਨੂੰ ਸਖ਼ਤ ਸੁਰੱਖਿਆ ਦੇ ਵਿਚਕਾਰ 1,198 ਸ਼ਰਧਾਲੂਆਂ ਦਾ 32ਵਾਂ ਜੱਥਾ ਅਮਰਨਾਥ ਗੁਫਾ ਲਈ ਜੰਮੂ ਬੇਸ ਕੈਂਪ ਤੋਂ ਰਵਾਨਾ ਕੀਤਾ ਗਿਆ ਸੀ। ਵੀਰਵਾਰ ਤੜਕੇ ਭਗਵਤੀ ਨਗਰ ਕੈਂਪ ਤੋਂ ਰਵਾਨਾ ਹੋਏ 1,198 ਸ਼ਰਧਾਲੂਆਂ ਦੇ ਜੱਥੇ ਵਿੱਚ 1,023 ਪੁਰਸ਼, 116 ਔਰਤਾਂ, 58 ਸਾਧੂ ਅਤੇ ਇੱਕ ਬੱਚੇ ਸ਼ਾਮਲ ਸੀ। ਇਹ ਸਾਰੇ 43 ਵਾਹਨਾਂ ਦੇ ਕਾਫਲੇ ਵਿੱਚ ਬਾਲਟਾਲ ਅਤੇ ਪਹਿਲਗਾਮ ਦੇ ਬੇਸ ਕੈਂਪਾਂ ਲਈ ਰਵਾਨਾ ਹੋਏ। ਇਹ ਯਾਤਰਾ 31 ਅਗਸਤ ਨੂੰ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ 21 ਸਾਲਾ ਅਫ਼ਗਾਨ ਕੁੜੀ ਦੇ ਕਤਲ ਦੇ ਦੋਸ਼ 'ਚ ਭਾਰਤੀ ਨੂੰ ਹੋਈ ਉਮਰ ਕੈਦ
2019 'ਚ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਯਾਤਰਾ ਰੱਦ ਕਰ ਦਿੱਤੀ ਗਈ ਸੀ ਅਤੇ ਉਸ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਸੀ ਪਰ ਇਸ ਵਾਰ ਕੇਂਦਰ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੀਆਂ ਤਿਆਰੀਆਂ ਅਤੇ ਚੰਗੇ ਪ੍ਰਬੰਧਾਂ ਕਾਰਨ ਯਾਤਰਾ 'ਚ ਤੇਜ਼ੀ ਆਈ ਹੈ | ਸ਼ਰਾਈਨ ਬੋਰਡ ਵੱਲੋਂ ਇਹ ਯਾਤਰਾ ਰੱਖੜੀ ਵਾਲੇ ਦਿਨ ਤੱਕ ਜਾਰੀ ਰਹੇਗੀ ਅਤੇ ਇਸ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਵਿੱਚ ਨਵਾਂ ਰਿਕਾਰਡ ਬਣ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।