ਉੱਤਰ ਪ੍ਰਦੇਸ਼ ਦਾ ਹੈਰਾਨੀਜਨਕ ਮਾਮਲਾ: 10 ਸਾਲਾ ਮੁੰਡੇ ਨੇ ਪੋਰਨ ਵੀਡੀਓ ਵੇਖ 7 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

Monday, Nov 07, 2022 - 10:34 AM (IST)

ਉੱਤਰ ਪ੍ਰਦੇਸ਼ ਦਾ ਹੈਰਾਨੀਜਨਕ ਮਾਮਲਾ: 10 ਸਾਲਾ ਮੁੰਡੇ ਨੇ ਪੋਰਨ ਵੀਡੀਓ ਵੇਖ 7 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਕਾਨਪੁਰ (ਵਾਰਤਾ)- ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਜਬਰ-ਜ਼ਿਨਾਹ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 10 ਸਾਲ ਦੇ ਮੁੰਡੇ ਨੇ ਪੋਰਨ ਵੀਡੀਓ ਦੇਖਣ ਤੋਂ ਬਾਅਦ 7 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਥਾਣਾ ਇੰਚਾਰਜ ਪੰਕਜ ਮਿਸ਼ਰਾ ਨੇ ਦੱਸਿਆ ਕਿ ਮੁੰਡੇ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਨ੍ਹਾਂ ਕਿਹਾ,''ਅਸੀਂ ਇਕ ਐੱਫ.ਆਈ.ਆਰ. ਦਰਜ ਕੀਤੀ ਹੈ, ਜਿਸ 'ਚ ਮੁੰਡੇ 'ਤੇ ਜਬਰ ਜ਼ਿਨਾਹ ਅਤੇ ਪੋਕਸੋ ਐਕਟ ਦਾ ਦੋਸ਼ ਲਗਾਇਆ ਗਿਆ ਹੈ।''

ਇਹ ਵੀ ਪੜ੍ਹੋ : ਸਕੂਲ 'ਚ ਸਜ਼ਾ ਮਿਲਣ ਤੋਂ ਬਾਅਦ 9 ਸਾਲਾ ਬੱਚੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਮੁੰਡੇ ਨੂੰ ਜ਼ਿਲ੍ਹਾ ਜੁਵੇਨਾਈਲ ਬੋਰਡ ਦੇ ਸਾਹਮਣੇ ਪੇਸ਼ ਕਰ ਕੇ ਚਿਲਡਰਨ ਹੋਮ ਭੇਜ ਦਿੱਤਾ ਗਿਆ। ਬੱਚੀ ਦੇ ਪਿਤਾ ਨੇ ਦੱਸਿਆ ਕਿ ਪੀੜ੍ਹਤ ਤੀਜੀ ਜਮਾਤ ਦੀ ਵਿਦਿਆਰਥਣ ਹੈ । ਘਟਨਾ ਸਮੇਂ ਉਹ ਘਰ 'ਚ ਇਕੱਲੀ ਸੀ। ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਉਸ ਨੂੰ ਡਰੀ ਹੋਈ ਅਤੇ ਰੋਂਦੇ ਹੋਏ ਵੇਖਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਪਰਿਵਾਰ ਨੇ ਘਟਨਾ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ। ਉਨ੍ਹਾਂ ਕਿਹਾ,''ਨਾਬਾਲਗ ਮੁੰਡੇ ਨੇ ਪੁਲਸ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ ਆਪਣੇ ਇਕ ਰਿਸ਼ਤੇਦਾਰ ਦੇ ਮੋਬਾਇਲ ਫੋਨ 'ਤੇ ਪੋਰਨ ਦੇਖਿਆ, ਜਿਸ ਤੋਂ ਬਾਅਦ ਉਸ ਨੇ ਅਪਰਾਧ ਕੀਤਾ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News