1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ

Monday, Oct 19, 2026 - 08:48 AM (IST)

1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ

ਚੇਨਈ (ਏਜੰਸੀ) - ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਨੇ ਤਾਮਿਲਨਾਡੂ ਦੇ ਨਾਗਾਪੱਟੀਨਮ ਜ਼ਿਲ੍ਹੇ ’ਚ 100 ਕਰੋੜ ਰੁਪਏ ਤੋਂ ਵੱਧ ਦੀ 137 ਕਿੱਲੋ ਕ੍ਰਿਸਟਲ ਮੈਥਾਮਫੇਟਾਮਾਈਨ ਡਰੱਗਜ਼ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਇਸ ਨੂੰ ਹਾਲ ਹੀ ਦੇ ਸਾਲਾਂ ’ਚ ਤਟੀ ਇਲਾਕਿਆਂ ’ਚ ਨਸ਼ੀਲੇ ਪਦਾਰਥਾਂ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ’ਚੋਂ ਇਕ ਦੱਸਿਆ ਹੈ। ਇਸ ਸਿਲਸਿਲੇ ’ਚ ਐੱਨ. ਡੀ. ਪੀ. ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੇਪਿਕ ਸਬਸਟਾਂਸਿਜ਼) ਐਕਟ, 1985 ਦੇ ਤਹਿਤ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ

ਇਕ ਬਿਆਨ ਮੁਤਾਬਕ, ਵਿਸ਼ੇਸ਼ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਡੀ. ਆਰ. ਆਈ. ਦੇ ਅਧਿਕਾਰੀਆਂ ਨੇ ਨਿਗਰਾਨੀ ਅਤੇ ਕਾਰਵਾਈ ਮੁਹਿੰਮ ਚਲਾਈ ਅਤੇ ਤਟੀ ਇਲਾਕੇ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਸ਼ੱਕੀ ਗਿਰੋਹ ਦਾ ਪਰਦਾਫਾਸ਼ ਕੀਤਾ। ਬਿਆਨ ’ਚ ਕਿਹਾ ਗਿਆ ਹੈ ਕਿ ਗਿਰੋਹ ਦੀ ਯੋਜਨਾ ਨਸ਼ੀਲੇ ਪਦਾਰਥਾਂ ਨੂੰ ਸਮੁੰਦਰ ਵਿਚ ਦੂਜੇ ਜਹਾਜ਼ ਜਾਂ ਬੇੜੀ ਨੂੰ ਸੌਂਪ ਕੇ ਸ਼੍ਰੀਲੰਕਾ ’ਚ ਸਮੱਗਲਿੰਗ ਕਰਨ ਦੀ ਸੀ। ਅਧਿਕਾਰੀਆਂ ਨੇ ਨਾਗਾਪੱਟੀਨਮ ਜ਼ਿਲ੍ਹੇ ਦੇ ਸਮੁੰਦਰੀ ਕੰਡੇ ’ਤੇ ਸਥਿਤ ਇਕ ਪਿੰਡ ’ਚ ਤਲਾਸ਼ੀ ਦੌਰਾਨ 6 ਵੱਡੇ ਬੈਗ ਬਰਾਮਦ ਕੀਤੇ, ਜਿਨ੍ਹਾਂ ’ਚ ਸਿਲਵਰ ਦੀ ਫੁਆਇਲ ’ਚ ਲਪੇਟੇ 27 ਪੈਕੇਟ ਸਨ। ਬਿਆਨ ਅਨੁਸਾਰ, ਪੈਕੇਟਾਂ ’ਚ ਚਿੱਟਾ ਕ੍ਰਿਸਟਲੀ ਪਦਾਰਥ ਮਿਲਿਆ, ਜਿਸ ਦੇ ਉੱਚ ਸ਼ੁੱਧਤਾ ਵਾਲਾ ਮੈਥਾਮਫੇਟਾਮਾਈਨ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ : 18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News