ਕਿਸਾਨ ਦਾ ਦਿੱਲੀ ਕੂਚ;  ਕਰਨਾਟਕ ਦੇ ਕਰੀਬ 100 ਕਿਸਾਨਾਂ ਨੂੰ ਭੋਪਾਲ ''ਚ ਰੋਕਿਆ ਗਿਆ

Monday, Feb 12, 2024 - 03:52 PM (IST)

ਕਿਸਾਨ ਦਾ ਦਿੱਲੀ ਕੂਚ;  ਕਰਨਾਟਕ ਦੇ ਕਰੀਬ 100 ਕਿਸਾਨਾਂ ਨੂੰ ਭੋਪਾਲ ''ਚ ਰੋਕਿਆ ਗਿਆ

ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਦਾਅਵਾ ਕੀਤਾ ਹੈ ਕਿ 13 ਫਰਵਰੀ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਕਰਨਾਟਕ ਤੋਂ ਟਰੇਨ ਜ਼ਰੀਏ ਰਾਸ਼ਟਰੀ ਰਾਜਧਾਨੀ ਆ ਰਹੇ 100 ਕਿਸਾਨਾਂ ਨੂੰ ਮੱਧ ਪ੍ਰਦੇਸ਼ ਪੁਲਸ ਨੇ ਭੋਪਾਲ ਵਿਚ ਰੋਕ ਲਿਆ ਹੈ। SKM ਦੇ ਦੱਖਣੀ ਭਾਰਤ ਦੇ ਕਨਵੀਨਰ ਸ਼ਾਂਤਾਕੁਮਾਰ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਉਹ ਵੀ ਇਸ ਸਮੂਹ ਨਾਲ ਟਰੇਨ ਵਿਚ ਯਾਤਰਾ ਕਰ ਰਹੇ ਹਨ ਅਤੇ ਸਾਨੂੰ ਭੋਪਾਲ ਸਟੇਸ਼ਨ 'ਤੇ ਪੁਲਸ ਨੇ ਰੋਕ ਲਿਆ ਅਤੇ ਸਾਡੇ ਕੁਝ ਮੈਂਬਰ ਵੀ ਜ਼ਖ਼ਮੀ ਹੋਏ ਹਨ।

ਸ਼ਾਂਤਾਕੁਮਾਰ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਿੱਲੀ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਕੇਂਦਰੀ ਮੰਤਰੀ SKM ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਸ਼ਾਂਤੀ ਨਾਲ ਬੈਠਕਾਂ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਕਿਸਾਨਾਂ ਨੂੰ ਪ੍ਰਦਰਸ਼ਨ 'ਚ ਸ਼ਾਮਲ ਹੋਣ ਤੋਂ ਰੋਕ ਰਹੀ ਹੈ। ਪੂਰੇ ਦੇਸ਼ ਵਿਚ ਕਰੀਬ 23 ਮਹਾਪੰਚਾਇਤਾਂ ਹੋਈਆਂ ਅਤੇ ਪ੍ਰਦਰਸ਼ਨ ਦੀ ਯੋਜਨਾ 3 ਮਹੀਨੇ ਪਹਿਲਾਂ ਬਣਾਈ ਗਈ ਸੀ। ਸ਼ਾਂਤਾਕੁਮਾਰ ਨੇ ਕਿਹਾ ਕਿ ਇਸ ਦਾ ਅਚਾਨਕ ਤੋਂ ਐਲਾਨ ਨਹੀਂ ਕੀਤਾ ਗਿਆ ਹੈ। 

ਕਿਸਾਨ MSP ਲਈ ਕਾਨੂੰਨੀ ਗਾਰੰਟੀ ਤੋਂ ਇਲਾਵਾ, ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ  ਖੇਤੀ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ ਮੁਆਫ਼ ਕਰਨ, ਪੁਲਸ 'ਚ ਦਰਜ ਮਾਮਲਿਆਂ ਨੂੰ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਨਿਆਂ ਦੀ ਮੰਗ ਕਰ ਰਹੇ ਹਨ। ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ, ਖ਼ੁਰਾਕ ਮੰਤਰੀ ਪਿਊਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦਾ ਸੋਮਵਾਰ ਯਾਨੀ ਕਿ ਅੱਜ ਸ਼ਾਮ ਚੰਡੀਗੜ੍ਹ 'ਚ SKM ਸਣੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਹੈ। 


author

Tanu

Content Editor

Related News