ਸੰਘਣੀ ਧੁੰਦ ਕਾਰਨ ਰਫ਼ਤਾਰ 'ਤੇ ਲੱਗੀ ਬਰੇਕ; 100 ਤੋਂ ਵੱਧ ਉਡਾਣਾਂ ਲੇਟ
Friday, Jan 10, 2025 - 10:40 AM (IST)
ਨਵੀਂ ਦਿੱਲੀ- ਦਿੱਲੀ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਵਜ਼ੀਬਿਲਟੀ ਜ਼ੀਰੋ ਹੋ ਗਈ। ਇਸ ਦਾ ਅਸਰ ਉਡਾਣਾਂ 'ਤੇ ਪਿਆ। ਦਿੱਲੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਕਾਰਨ 100 ਤੋਂ ਵੱਧ ਉਡਾਣਾਂ 'ਚ ਲੇਟ ਹਨ। ਏਅਰਲਾਈਨ ਕੰਪਨੀ ਇੰਡੀਗੋ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਵਾਈ ਅੱਡੇ 'ਤੇ ਪਹੁੰਚਣ ਤੋਂ ਪਹਿਲਾਂ ਉਡਾਣਾਂ ਦੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ। ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਨੇ ਸਵੇਰੇ 5.52 ਵਜੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸੰਘਣੀ ਧੁੰਦ ਕਾਰਨ ਉਡਾਣਾਂ ਦੀ ਰਵਾਨਗੀ 'ਤੇ ਅਸਰ ਪਿਆ ਹੈ।
ਇਹ ਵੀ ਪੜ੍ਹੋ- 8 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਪੜ੍ਹੋ IMD ਦੀ ਤਾਜ਼ਾ ਅਪਡੇਟ
ਉਡਾਣਾਂ ਦੀ ਸਥਿਤੀ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ 'Flightradar.com' 'ਤੇ ਉਪਲਬਧ ਜਾਣਕਾਰੀ ਮੁਤਾਬਕ ਹਵਾਈ ਅੱਡੇ 'ਤੇ 100 ਤੋਂ ਵੱਧ ਉਡਾਣਾਂ ਦੇ ਸੰਚਾਲਨ 'ਚ ਦੇਰੀ ਹੋਈ ਹੈ। DIAL ਨੇ ਯਾਤਰੀਆਂ ਨੂੰ ਤਾਜ਼ਾ ਉਡਾਣ ਦੀ ਜਾਣਕਾਰੀ ਲਈ ਸਬੰਧਤ ਏਅਰਲਾਈਨਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ ਅਤੇ ਯਾਤਰੀਆਂ ਨੂੰ ਹੋਣ ਵਾਲੀ ਕਿਸੇ ਵੀ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਹੈ। ਇੰਡੀਗੋ ਨੇ ਕਿਹਾ ਕਿ ਅਸੀਂ ਤੁਹਾਨੂੰ ਸਲਾਹ ਦਿੰਦੇ ਹਾਂ ਕਿ ਤੁਸੀਂ ਹਵਾਈ ਅੱਡੇ ਦੀ ਆਪਣੀ ਯਾਤਰਾ ਲਈ ਵਾਧੂ ਸਮਾਂ ਲੈ ਕੇ ਚਲੋ, ਕਿਉਂਕਿ ਦਿੱਲੀ ਵਿਚ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋ ਰਹੀ ਹੈ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ- ਗੈਂ/ਗਸਟਰ ਨੇ 35 ਸਾਲ ਥਾਣੇ 'ਚ ਕੀਤੀ ਨੌਕਰੀ, ਇੰਝ ਖੁੱਲ੍ਹਿਆ ਸਾਰਾ ਭੇਤ
ਭਾਰਤ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਏ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਰਾਜਧਾਨੀ ਵਿਚ ਹਵਾ ਗੁਣਵੱਤਾ ਸੂਚਕਾਂਕ ਸਵੇਰੇ 6 ਵਜੇ ਦੇ ਕਰੀਬ 408 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿਚ ਆਉਂਦਾ ਹੈ। ਘੱਟ ਵਿਜ਼ੀਬਿਲਟੀ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ।
ਇਹ ਵੀ ਪੜ੍ਹੋ- 10 ਖ਼ਤਰਨਾਕ ਵਾਇਰਸ ਜੋ ਲੈ ਚੁੱਕੇ ਨੇ ਲੱਖਾਂ ਲੋਕਾਂ ਦੀ ਜਾਨ, ਹੁਣ HMPV ਦੀ ਟੈਨਸ਼ਨ