100 ਰੁਪਏ ਦਾ ਟੋਲ ਟੈਕਸ ਨਾ ਦੇਣ 'ਤੇ ਦਰਦਨਾਕ ਹਾਦਸਾ, ਛੱਪੜ 'ਚ ਡਿੱਗੀ ਕਾਰ, ਨੌਜਵਾਨ ਦੀ ਮੌਤ
Saturday, Jan 10, 2026 - 11:43 AM (IST)
ਯਮੁਨਾਨਗਰ : ਹਰਿਆਣਾ ਦੇ ਯਮੁਨਾਨਗਰ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਕਾਰ ਤਲਾਅ ਵਿਚ ਡਿੱਗ ਪਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਚੰਡੀਗੜ੍ਹ ਤੋਂ ਵਾਪਰ ਆ ਰਿਹਾ ਕਾਰ ਚਾਲਕ ਟੋਲ ਟੈਕਸ ਵਜੋਂ 100 ਰੁਪਏ ਦਾ ਭੁਗਤਾਨ ਕਰਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਸ਼ਾਰਟਕੱਟ ਰਾਸਤਾ ਅਪਣਾ ਰਿਹਾ ਸੀ। ਇਸ ਦੌਰਾਨ ਧੁੰਦ ਵਿਚ ਰਾਸਤਾ ਦਿਖਾਈ ਨਾ ਦੇਣ ਕਾਰਨ ਕਾਰ ਤਲਾਅ ਵਿੱਚ ਡਿੱਗ ਗਈ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਪਿੰਡ ਵਾਸੀਆਂ ਨੇ ਕੁੜੀ ਨੂੰ ਸਮੇਂ ਸਿਰ ਬਚਾ ਲਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੁਪਹਿਰ 12 ਵਜੇ ਪਿੰਡ ਕਾਨਹਰੀ ਖੁਰਦ ਵਿੱਚ ਵਾਪਰੀ ਹੈ। ਹਾਦਸੇ ਦਾ ਸ਼ਿਕਾਰ ਹੋਏ ਭੈਣ-ਭਰਾ ਚੰਡੀਗੜ੍ਹ ਤੋਂ ਪ੍ਰੀਖਿਆ ਦੇ ਕੇ ਵਾਪਸ ਆ ਰਹੇ ਸਨ। ਮਿਲਕ ਮਜ਼ਾਰਾ ਟੋਲ ਪਲਾਜ਼ਾ ਦੇ ਨੇੜੇ ਨੌਜਵਾਨ ਨੇ ₹100 ਦਾ ਟੋਲ ਟੈਕਸ ਬਚਾਉਣ ਲਈ ਪਿੰਡਾਂ ਵਿੱਚੋਂ ਜਾਣ ਦਾ ਇੱਕ ਵਿਕਲਪਿਕ ਰਸਤਾ ਚੁਣਿਆ। ਸੜਕ ਤੰਗ ਸੀ, ਜਿਸਦੇ ਕਿਨਾਰੇ ਇੱਕ ਡੂੰਘਾ ਤਲਾਅ ਸੀ। ਪਿੰਡ ਕਾਨਹਰੀ ਖੁਰਦ ਨੇੜੇ ਇੱਕ ਸਾਹਮਣੇ ਤੋਂ ਆ ਰਹੇ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਕਾਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸਿੱਧੀ ਤਲਾਅ ਵਿੱਚ ਜਾ ਡਿੱਗੀ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਪੁਲਸ ਦੇ ਅਨੁਸਾਰ, ਮ੍ਰਿਤਕ ਨੌਜਵਾਨ ਦੀ ਪਛਾਣ ਹਿਮਾਂਸ਼ੂ ਵਜੋਂ ਹੋਈ ਹੈ, ਜੋ ਚੰਡੀਗੜ੍ਹ ਦੀ ਇੱਕ ਕੰਪਨੀ ਵਿੱਚ ਸਾਫਟਵੇਅਰ ਇੰਜੀਨੀਅਰ ਹੈ। ਨੌਜਵਾਨ ਨੇ ਅੱਜੇ ਕੁਝ ਦਿਨ ਪਹਿਲਾਂ ਹੀ ਨਵੀਂ ਕਾਰ ਖਰੀਦੀ ਸੀ, ਜਿਸ ਨੂੰ ਉਸ ਨੇ ਛੱਪੜ ਵਿਚ ਸੁੱਟ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਭੈਣ-ਭਰਾਵਾਂ ਨੂੰ ਬਚਾਉਣ ਲਈ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਦੋਵਾਂ ਨੂੰ ਜਦੋਂ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ, ਤਾਂ ਡਾਕਟਰਾਂ ਨੇ ਹਿਮਾਂਸ਼ੂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
