ਕਸ਼ਮੀਰ ''ਚ 2022 ''ਚ ਹੁਣ ਤੱਕ ਮਾਰੇ ਗਏ 100 ਅੱਤਵਾਦੀ

06/13/2022 2:27:08 PM

ਸ਼੍ਰੀਨਗਰ (ਭਾਸ਼ਾ)- ਕਸ਼ਮੀਰ 'ਚ ਇਸ ਸਾਲ ਦੀ ਸ਼ੁਰੂਆਤ ਤੋਂ ਅੱਤਵਾਦੀ ਰੋਕੂ ਮੁਹਿੰਮਾਂ ਦੌਰਾਨ ਸੁਰੱਖਿਆ ਫ਼ੋਰਸਾਂ ਨੇ 100 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਨ੍ਹਾਂ 'ਚੋਂ ਸਭ ਤੋਂ ਵੱਧ 63 ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ,''ਸੁਰੱਖਿਆ ਫ਼ੋਰਸਾਂ ਨੇ ਕਸ਼ਮੀਰ 'ਚ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ 29 ਵਿਦੇਸ਼ੀਆਂ ਸਮੇਤ 100 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।'' 

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਨੇ ਸਤੇਂਦਰ ਜੈਨ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਉਨ੍ਹਾਂ ਕਿਹਾ ਕਿ ਇਹ ਪਿਛਲੇ ਸਾਲ ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਤੋਂ ਦੁੱਗਣਾ ਹੈ। ਅਧਿਕਾਰੀਆਂ ਨੇ ਕਿਹਾ,''ਪਿਛਲੇ ਸਾਲ 5 ਮਹੀਨਿਆਂ ਅਤੇ 12 ਦਿਨਾਂ 'ਚ ਅੱਤਵਾਦ ਰੋਕੂ ਮੁਹਿੰਮਾਂ 'ਚ ਇਕ ਵਿਦੇਸ਼ੀ ਸਮੇਤ 50 ਅੱਤਵਾਦੀ ਮਾਰੇ ਗਏ।'' ਮਾਰੇ ਗਏ ਅੱਤਵਾਦੀਆਂ 'ਚੋਂ 63 ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਸਨ, ਜਦੋਂ ਕਿ 24 ਹੋਰ ਜੈਸ਼-ਏ-ਮੁਹੰਮਦ ਨਾਲ ਜੁੜੇ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News