ਮਹਾਰਾਸ਼ਟਰ ’ਚ ਮੀਂਹ ਨਾਲ ਸਬੰਧਤ ਘਟਨਾਵਾਂ ’ਚ 104 ਲੋਕਾਂ ਦੀ ਮੌਤ

07/18/2022 11:55:53 AM

ਮੁੰਬਈ (ਭਾਸ਼ਾ)- ਮਹਾਰਾਸ਼ਟਰ ’ਚ 1 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਘੱਟੋ-ਘੱਟ 104 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਐਤਵਾਰ ਨੂੰ ਇਕ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿਚ ਮੌਤਾਂ ਲਈ ਹੜ੍ਹ, ਆਸਮਾਨੀ ਬਿਜਲੀ, ਜ਼ਮੀਨ ਖਿਸਕਣ, ਦਰੱਖਤਾਂ ਦੀ ਕਟਾਈ ਅਤੇ ਹੋਰ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਤਾਜ਼ਾ ਅੰਕੜਿਆਂ ਮੁਤਾਬਕ ਸੂਬੇ ਦੇ ਦੋ ਪਿੰਡ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਹਨ ਅਤੇ ਤਿੰਨ ਲੋਕ ਲਾਪਤਾ ਹਨ। ਪਿਛਲੇ 24 ਘੰਟਿਆਂ ’ਚ ਹੜ੍ਹਾਂ ਕਾਰਨ ਸੂਬੇ ’ਚ ਕਿਤਿਓਂ ਵੀ ਕਿਸੇ ਨੂੰ ਨਹੀਂ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਮੈਨੂੰ ਸਿੰਗਾਪੁਰ ਜਾਣ ਦੀ ਮਨਜ਼ੂਰੀ ਨਾ ਦੇਣਾ ਗਲਤ

ਓਧਰ ਮਹਾਰਾਸ਼ਟਰ ਦੇ ਪੱਛਮੀ ਘਾਟ ਅਤੇ ਕਰਨਾਟਕ ਦੇ ਬੇਲਗਾਮ ਜ਼ਿਲੇ ’ਚ ਭਾਰੀ ਮੀਂਹ ਕਾਰਨ ਜ਼ਿਲੇ ਦੇ 13 ਪੁਲਾਂ ’ਤੇ ਪਾਣੀ ਭਰ ਗਿਆ ਅਤੇ ਕੁਝ ਪਿੰਡਾਂ ’ਚ ਆਵਾਜਾਈ ਠੱਪ ਹੋ ਗਈ। ਜ਼ਿਲੇ ’ਚ ਇਕ ਵਾਰ ਫਿਰ ਹੜ੍ਹ ਦਾ ਖ਼ਤਰਾ ਬਣ ਗਿਆ ਹੈ। ਓਧਰ ਕੇਰਲ ਦੇ ਕਈ ਹਿੱਸਿਆਂ ’ਚ ਲਗਾਤਾਰ ਪੈ ਰਹੇ ਮੀਂਹ ਕਾਰਨ ਮੁੱਲਾਪੇਰੀਆਰ ਸਮੇਤ ਕਈ ਡੈਮਾਂ ’ਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਐਤਵਾਰ ਨੂੰ ਕੁਝ ਡੈਮਾਂ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤਕ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਐਤਵਾਰ ਨੂੰ ਸੂਬੇ ਦੇ 14 ’ਚੋਂ 9 ਜ਼ਿਲਿਆਂ ’ਚ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News