ਇਸ ਸੂਬੇ ''ਚ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ

Wednesday, Apr 14, 2021 - 09:19 PM (IST)

ਇਸ ਸੂਬੇ ''ਚ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ

ਜੈਪੁਰ  -  ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਰਾਜ ਸਰਕਾਰ ਨੇ ਇੱਕ ਮਹੱਤਵਪੂਰਣ ਫ਼ੈਸਲਾ ਲੈਂਦੇ ਹੋਏ ਰਾਜਸਥਾਨ ਮਿਡਲ ਸਿੱਖਿਆ ਬੋਰਡ ਵਲੋਂ ਆਯੋਜਿਤ ਕੀਤੀ ਜਾਣ ਵਾਲੀ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਦੇ ਨਾਲ ਰਾਜ ਸਰਕਾਰ ਨੇ 8ਵੀਂ, 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਨ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਵਲੋਂ ਚਰਚੇ ਤੋਂ ਬਾਅਦ ਇਸ ਸੰਬੰਧ ਵਿੱਚ ਫ਼ੈਸਲਾ ਕੀਤਾ ਗਿਆ। 

ਇਹ ਵੀ ਪੜ੍ਹੋ- ਕੰਮ ਕਰਨ ਵਾਲੀਆਂ ਔਰਤਾਂ ਨੂੰ ਮਹਾਰਾਸ਼ਟਰ ਸਰਕਾਰ ਦਾ ਤੋਹਫਾ, ਬਣਾਏਗੀ 450 ਕਮਰਿਆਂ ਦਾ ਹੋਸਟਲ

ਜ਼ਿਕਰਯੋਗ ਹੈ ਕਿ ਸੀ.ਬੀ.ਐੱਸ.ਈ. ਨੇ ਵੀ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ ਜਦੋਂ ਕਿ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੇ ਚੱਲਦੇ ਦੇਸ਼ਭਰ ਵਿੱਚ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਇਹ ਕਦਮ ਚੁੱਕੇ ਗਏ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News