ਛੱਤੀਸਗੜ੍ਹ ''ਚ 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨੇ ਗਏ, ਕੁੜੀਆਂ ਨੇ ਮਾਰੀ ਬਾਜ਼ੀ

05/10/2023 3:04:38 PM

ਰਾਏਪੁਰ- ਛੱਤੀਸਗੜ੍ਹ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਬੁੱਧਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ। ਦੋਵਾਂ ਜਮਾਤਾਂ 'ਚ ਕੁੜੀਆਂ ਨੇ ਬਾਜ਼ੀ ਮਾਰੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਛੱਤੀਸਗੜ੍ਹ ਸੈਕੰਡਰੀ ਸਿੱਖਿਆ ਬੋਰਡ ਨੇ ਬੁੱਧਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਹਾਈ ਸਕੂਲ ਦੀ ਪ੍ਰੀਖਿਆ (10ਵੀਂ) ਵਿਚ 75.05 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਨ੍ਹਾਂ 'ਚ ਕੁੜੀਆਂ 79.16 ਫ਼ੀਸਦੀ ਅਤੇ ਮੁੰਡੇ 70.26 ਫ਼ੀਸਦੀ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਹਾਇਰ ਸੈਕੰਡਰੀ ਪ੍ਰੀਖਿਆ (12ਵੀਂ) ਜਮਾਤ ਦੇ 79.96 ਫੀਸਦੀ ਵਿਦਿਆਰਥੀ ਪਾਸ ਹੋਏ। ਇਨ੍ਹਾਂ ਵਿਚ ਕੁੜੀਆਂ ਦੀ ਪਾਸ ਫ਼ੀਸਦੀ 83.64 ਅਤੇ ਮੁੰਡਿਆਂ ਦੀ ਪਾਸ ਫ਼ੀਸਦੀ 75.36 ਹੈ। ਉਨ੍ਹਾਂ ਨੇ ਦੱਸਿਆ ਕਿ ਹਾਈ ਸਕੂਲ ਜਮਾਤ 'ਚ ਜਸ਼ਪੁਰ ਜ਼ਿਲ੍ਹੇ ਦੇ ਸਵਾਮੀ ਆਤਮਾਨੰਦ ਸਰਕਾਰੀ ਹਿੰਦੀ ਮੀਡੀਅਮ ਸਕੂਲ 'ਚ ਪੜ੍ਹਨ ਵਾਲੇ ਰਾਹੁਲ ਯਾਦਵ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਰਾਹੁਲ ਨੂੰ 98.83 ਫ਼ੀਸਦੀ ਅੰਕ ਪ੍ਰਾਪਤ ਹੋਏ ਹਨ।  

ਅਧਿਕਾਰੀਆਂ ਨੇ ਦੱਸਿਆ ਕਿ ਹਾਈ ਸਕੂਲ ਦੀ ਪ੍ਰੀਖਿਆ ਵਿਚ 48 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵਿਚੋਂ 28 ਕੁੜੀਆਂ ਹਨ। ਉਨ੍ਹਾਂ ਦੱਸਿਆ ਕਿ ਰਾਏਗੜ੍ਹ ਜ਼ਿਲ੍ਹੇ ਦੀ ਵਿਧੀ ਭੌਂਸਲੇ ਨੇ ਹਾਇਰ ਸੈਕੰਡਰੀ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਧੀ ਨੇ 98.20 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਇਰ ਸੈਕੰਡਰੀ ਦੀ ਪ੍ਰੀਖਿਆ ਵਿਚ 30 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਹੈ। ਇਨ੍ਹਾਂ 'ਚੋਂ 18 ਲੜਕੀਆਂ ਹਨ।


 


Tanu

Content Editor

Related News