IPS ਆਨੰਦ ਮਿਸ਼ਰਾ ਲਈ ਮੁਸ਼ਕਲ ਬਣੇ 10ਵੀਂ ਪਾਸ ਆਨੰਦ ਮਿਸ਼ਰਾ

05/19/2024 10:29:39 AM

ਨੈਸ਼ਨਲ ਡੈਸਕ- ਆਸਾਮ ਕੇਡਰ ਤੋਂ ਆਈ. ਪੀ. ਐੱਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਬਕਸਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਆਨੰਦ ਮਿਸ਼ਰਾ ਦੀਆਂ ਮੁਸ਼ਕਲਾਂ ਉਨ੍ਹਾਂ ਦੇ ਹਮਨਾਮ ਦੇ ਉਮੀਦਵਾਰ ਨੇ ਵਧਾ ਦਿੱਤੀਆਂ ਹਨ। ਇਕ ਆਨੰਦ ਮਿਸ਼ਰਾ ਆਈ. ਪੀ. ਐੱਸ. ਦੀ ਨੌਕਰੀ ਛੱਡ ਕੇ ਚੋਣ ਮੈਦਾਨ ’ਚ ਹੈ ਤਾਂ ਬਕਸਰ ਦੇ ਰਹਿਣ ਵਾਲੇ ਦੂਜੇ ਉਮੀਦਵਾਰ ਆਨੰਦ ਮਿਸ਼ਰਾ ਨੇ 10ਵੀਂ ਤੱਕ ਦੀ ਪੜ੍ਹਾਈ ਕੀਤੀ ਹੈ। 10ਵੀਂ ਪਾਸ ਆਨੰਦ ਮਿਸ਼ਰਾ ਦਾ ਕਹਿਣਾ ਹੈ ਕਿ ਉਹ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ ਅਤੇ ਕੋਰੋਨਾ ਦੇ ਸਮੇਂ ’ਚ ਉਨ੍ਹਾਂ ਨੇ ਲੋਕਾਂ ਦੀ ਬਹੁਤ ਮਦਦ ਕੀਤੀ ਸੀ।

ਇਹ ਵੀ ਪੜ੍ਹੋ- ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਇੰਜਣ 'ਚ ਲੱਗੀ ਅੱਗ, ਸਵਾਰ ਸਨ 179 ਯਾਤਰੀ

ਉਨ੍ਹਾਂ ਨੂੰ ਭਰੋਸਾ ਹੈ ਕਿ ਕੋਰੋਨਾ ਸੰਕਟ ਦੇ ਦੌਰਾਨ ਉਨ੍ਹਾਂ ਦੇ ਸਮਾਜਿਕ ਕੰਮਾਂ ਨੂੰ ਲੋਕ ਯਾਦ ਰੱਖਣਗੇ ਅਤੇ ਆਉਣ ਵਾਲੀਆਂ ਚੋਣਾਂ ’ਚ ਉਨ੍ਹਾਂ ਨੂੰ ਜਿੱਤ ਦਿਵਾਉਣਗੇ। ਆਨੰਦ ਮਿਸ਼ਰਾ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਭਾਜਪਾ ਤੋਂ ਕੀਤੀ ਸੀ ਪਰ ਉਹ ਆਪਣਾ ਅਸਤੀਫਾ ਭਾਜਪਾ ਦੇ ਸੂਬਾ ਪ੍ਰਧਾਨ ਸਮਰਾਟ ਚੌਧਰੀ ਨੂੰ ਸੌਂਪ ਚੁੱਕੇ ਹਨ ਅਤੇ ਇਸ ਵਾਰ ਉਨ੍ਹਾਂ ਨੇ ਬਕਸਰ ਲੋਕ ਸਭਾ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਬਕਸਰ ਸੰਸਦੀ ਸੀਟ ਤੋਂ ਭਾਜਪਾ ਦੇ ਮਿਥਿਲੇਸ਼ ਤਿਵਾੜੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਧਾਕਰ ਸਿੰਘ ’ਚ ਮੁੱਖ ਮੁਕਾਬਲਾ ਮੰਨਿਆ ਜਾ ਰਿਹਾ ਹੈ ਪਰ ਸਾਬਕਾ ਆਈ. ਪੀ. ਐੱਸ. ਆਨੰਦ ਮਿਸ਼ਰਾ ਮੁਕਾਬਲੇ ਨੂੰ ਤਿਕੋਣਾ ਬਣਾ ਰਹੇ ਹਨ।

ਇਹ ਵੀ ਪੜ੍ਹੋ- ਤੁਸੀਂ ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਸਾਰੇ ਨੇਤਾ ਲੈ ਕੇ ਆਵਾਂਗਾ, ਜਿਸ ਨੂੰ ਜੇਲ੍ਹ ਭੇਜਣਾ ਭੇਜ ਦਿਓ : ਕੇਜਰੀਵਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Tanu

Content Editor

Related News