ਸਰਕਾਰ ਅਤੇ ਕਿਸਾਨਾਂ ’ਚ ਅੱਜ 10ਵੇਂ ਦੌਰ ਦੀ ਗੱਲਬਾਤ, ‘ਟਰੈਕਟਰ ਪਰੇਡ’ ’ਤੇ SC ’ਚ ਹੋਵੇਗੀ ਸੁਣਵਾਈ

Wednesday, Jan 20, 2021 - 10:52 AM (IST)

ਸਰਕਾਰ ਅਤੇ ਕਿਸਾਨਾਂ ’ਚ ਅੱਜ 10ਵੇਂ ਦੌਰ ਦੀ ਗੱਲਬਾਤ, ‘ਟਰੈਕਟਰ ਪਰੇਡ’ ’ਤੇ SC ’ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੱਜ ਯਾਨੀ ਕਿ ਬੁੱਧਵਾਰ ਨੂੰ ਕਿਸਾਨ ਅੰਦੋਲਨ ਦਾ 56ਵਾਂ ਦਿਨ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ 10ਵੇਂ ਦੌਰ ਦੀ ਗੱਲਬਾਤ ਹੋਵੇਗੀ। ਗੱਲਬਾਤ ਲਈ ਬੈਠਕ ਦੁਪਹਿਰ 2 ਵਜੇ ਦਿੱਲੀ ਵਿਖੇ ਵਿਗਿਆਨ ਭਵਨ ’ਚ ਹੋਵੇਗੀ, ਜਿਸ ’ਚ 40 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਪਹਿਲਾਂ ਇਹ ਬੈਠਕ 19 ਜਨਵਰੀ ਮੰਗਲਵਾਰ ਨੂੰ ਹੋਣੀ ਸੀ ਪਰ ਇਸ ਨੂੰ ਅੱਜ ਦੇ ਦਿਨ ਲਈ ਟਾਲ ਦਿੱਤਾ ਗਿਆ ਸੀ। 

ਇਹ ਵੀ ਪੜੋ੍ਹ: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’

PunjabKesari

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਸਰਕਾਰ ਖੇਤੀ ਸੁਧਾਰ ਕਾਨੂੰਨਾਂ ਨੂੰ ਸੋਧ ਕਰਨਾ ਚਾਹੁੰਦੀ ਹੈ, ਜਦਕਿ ਕਿਸਾਨ ਜਥੇਬੰਦੀਆਂ ਕਾਨੂੰਨ ਰੱਦ ਕਰਾਉਣ ਦੀ ਮੰਗ ’ਤੇ ਅੜੀਆਂ ਹੋਈਆਂ ਹਨ। 15 ਜਨਵਰੀ ਨੂੰ 9ਵੇਂ ਦੌਰ ਦੀ ਗੱਲਬਾਤ ’ਚ ਸਰਕਾਰ ਨੇ ਸਾਫ਼ ਸ਼ਬਦਾਂ ’ਚ ਕਿਹਾ ਸੀ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਸਿਰਫ ਸੋਧ ਕਰ ਸਕਦੇ ਹਾਂ। ਅਜਿਹੇ ਵਿਚ ਅੱਜ ਦੀ ਬੈਠਕ ’ਚ ਕੀ ਕੋਈ ਹੱਲ ਨਿਕਲਦਾ ਹੈ, ਇਸ ’ਤੇ ਸਭ ਦੀਆਂ ਨਜ਼ਰ ਟਿਕੀਆਂ ਹਨ।

ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ‘ਟਰੈਕਟਰ ਪਰੇਡ’ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਸੁਪਰੀਮ ਕੋਰਟ ’ਚ ਟਰੈਕਟਰ ਪਰੇਡ ਨੂੰ ਲੈ ਕੇ ਅਹਿਮ ਸੁਣਵਾਈ—

ਕਿਸਾਨਾਂ ਦੀ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਣੀ ਹੈ। ਕਿਸਾਨ ਨੇ ਦਿੱਲੀ ਵਿਖੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਪੁਲਸ ਤੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦੀ ਇਜਾਜ਼ਤ ਮੰਗੀ ਹੈ। ਹਾਲਾਂਕਿ ਦਿੱਲੀ ਪੁਲਸ ਅਦਾਲਤ ਦੇ ਰੁਖ਼ ਦੀ ਉਡੀਕ ਕਰ ਰਹੀ ਹੈ। ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਸੁਣਵਾਈ ਟਾਲਦੇ ਹੋਏ ਕਿਹਾ ਕਿ ਇਹ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਇਹ ਦਿੱਲੀ ਪੁਲਸ ਤੈਅ ਕਰੇ ਕਿ ਕਿਸ ਨੂੰ ਐਂਟਰੀ ਦੇਣੀ ਹੈ ਅਤੇ ਕਿਸ ਨੂੰ ਨਹੀਂ। ਕੱਲ੍ਹ ਦਿੱਲੀ ਪੁਲਸ ਦੀ ਕਿਸਾਨ ਜਥੇਬੰਦੀਆਂ ਨਾਲ ਬੈਠਕ ਵੀ ਹੋਈ, ਜਿਸ ’ਚ ਕਿਸਾਨਾਂ ਨੇ ਰੋਡਮੈਪ ਸੌਂਪਦਿਆਂ ਕਿਹਾ ਕਿ ਅਸੀਂ ਟਰੈਕਟਰ ਪਰੇਡ ਦਿੱਲੀ ਦੇ ਅੰਦਰ ਸ਼ਾਂਤੀਪੂਰਨ ਕੱਢਾਂਗੇ। ਇਸ ਟਰੈਕਟਰ ਪਰੇਡ ’ਚ ਵੱਡੀ ਗਿਣਤੀ ’ਚ ਕਿਸਾਨ ਹਿੱਸਾ ਲੈਣਗੇ।

ਨੋਟ- ਅੱਜ ਦੀ ਬੈਠਕ ’ਚ ਕਿਸਾਨੀ ਮੁੱਦੇ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਰਾਏ


author

Tanu

Content Editor

Related News