ਦੇਸ਼ ''ਚ ਕੋਰੋਨਾ ਦੇ 11,692 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 66 ਹਜ਼ਾਰ ਦੇ ਪਾਰ

Friday, Apr 21, 2023 - 11:35 AM (IST)

ਦੇਸ਼ ''ਚ ਕੋਰੋਨਾ ਦੇ 11,692 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 66 ਹਜ਼ਾਰ ਦੇ ਪਾਰ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 11,692 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,48,69,684 ਹੋ ਗਈ। ਉੱਥੇ ਹੀ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 66,170 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਜਾਰੀ ਅੰਕੜਿਆਂ ਅਨੁਸਾਰ, ਸੰਕਰਮਣ ਨਾਲ 28 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 5,31,258 ਹੋ ਗਈ। ਇਨ੍ਹਾਂ 'ਚ 9 ਉਹ ਲੋਕ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਸੂਚੀ 'ਚ ਜੋੜੇ ਹਨ।

ਅੰਕੜਿਆਂ ਅਨੁਸਾਰ, ਦੇਸ਼ 'ਚ ਅਜੇ 66,170 ਲੋਕਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.15 ਫੀਸਦੀ ਹੈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.67 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,42,72,256 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.18 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 2,20,66,31,979 ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।


author

DIsha

Content Editor

Related News