ਲੋਕਸਭਾ ਦੇ ਨਾਲ ਹੀ 11 ਰਾਜਾਂ ''ਚ ਵਿਧਾਨਸਭਾ ਚੋਣਾਂ ਕਰਵਾ ਸਕਦੀ ਹੈ ਸਰਕਾਰ: ਸੂਤਰ

Tuesday, Aug 14, 2018 - 10:27 AM (IST)

ਲੋਕਸਭਾ ਦੇ ਨਾਲ ਹੀ 11 ਰਾਜਾਂ ''ਚ ਵਿਧਾਨਸਭਾ ਚੋਣਾਂ ਕਰਵਾ ਸਕਦੀ ਹੈ ਸਰਕਾਰ: ਸੂਤਰ

ਨਵੀਂ ਦਿੱਲੀ— ਕੇਂਦਰ ਸਰਕਾਰ ਅਗਲੇ ਸਾਲ ਲੋਕਸਭਾ ਚੋਣਾਂ ਦੇ ਨਾਲ ਹੀ 11 ਰਾਜਾਂ ਦੀਆਂ ਵਿਧਾਨਸਭਾ ਚੋਣਾਂ ਕਰਵਾ ਸਕਦੀ ਹੈ। ਭਾਜਪਾ ਸੂਤਰਾਂ ਨੇ ਦੱਸਿਆ ਕਿ 2019 ਦੀਆਂ ਲੋਕਸਭਾ ਚੋਣਾਂ ਦੇ ਨਾਲ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਿਜ਼ੋਰਮ, ਛੱਤੀਸਗੜ੍ਹ ਅਤੇ ਹਰਿਆਣਾ ਵਰਗੇ ਰਾਜਾਂ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਦੇ ਲਈ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਜਾ ਸਕਦੀ ਹੈ। ਇਸ ਤਰ੍ਹਾਂ ਨਾਲ ਚੋਣਾਂ ਕਰਵਾਉਣ ਲਈ ਸੰਵਿਧਾਨ 'ਚ ਸੋਧ ਦੀ ਜ਼ਰੂਰਤ ਨਹੀਂ ਹੈ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਕ ਦੇਸ਼ ਇਕ ਚੋਣਾਂ ਦੀ ਪੈਰਵੀ ਕਰਦੀ ਰਹੀ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਇਸ ਸਾਲ ਦੇ ਅੰਤ 'ਚ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ। ਓਡੀਸ਼ਾ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਿਜ਼ੋਰਮ 'ਚ ਵਿਧਾਨਸਭਾ ਚੋਣਾਂ 2019 ਆਮ ਚੋਣਾਂ ਦੇ ਨਾਲ ਹੋਣ ਵਾਲੀਆਂ ਹਨ। ਸਰਕਾਰ ਇਨ੍ਹਾਂ ਸਾਰੇ ਰਾਜਾਂ ਦੀਆਂ ਵਿਧਾਨਸਭਾ ਚੋਣਾਂ ਲੋਕਸਭਾ ਨਾਲ ਹੀ ਕਰਵਾ ਸਕਦੇ ਹਨ। ਸਰਕਾਰ ਜਲਦੀ ਹੀ ਇਸ ਮਾਮਲੇ 'ਚ ਆਲ ਪਾਰਟੀ ਮੀਟਿੰਗ ਬੁਲਾ ਸਕਦੀ ਹੈ। ਜੰਮੂ ਕਸ਼ਮੀਰ 'ਚ ਅਜੇ ਕਿਸੇ ਦੀ ਸਰਕਾਰ ਨਹੀਂ ਹੈ। ਪੀ.ਡੀ.ਪੀ ਭਾਜਪਾ ਤੋਂ ਵੱਖ ਹੋਣ ਦੇ ਬਾਅਦ ਉਥੇ ਹੁਣ ਰਾਜਪਾਲ ਦਾ ਸ਼ਾਸਨ ਹੈ। ਅਜਿਹੇ 'ਚ ਉਥੇ ਅਗਲੇ ਸਾਲ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ ਵਰਗੇ ਰਾਜਾਂ 'ਚ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।


Related News