ਤਾਮਿਲਨਾਡੂ 'ਚ ਵਾਪਰਿਆ ਦਰਦਨਾਕ ਹਾਦਸਾ, ਰੱਥ ਯਾਤਰਾ ਦੌਰਾਨ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ

Wednesday, Apr 27, 2022 - 09:44 AM (IST)

ਤਾਮਿਲਨਾਡੂ 'ਚ ਵਾਪਰਿਆ ਦਰਦਨਾਕ ਹਾਦਸਾ, ਰੱਥ ਯਾਤਰਾ ਦੌਰਾਨ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ

ਤੰਜਾਵੁਰ (ਭਾਸ਼ਾ)- ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਇਕ ਮੰਦਰ ਵੱਲੋਂ ਕੱਢੀ ਗਈ ਰੱਥ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਰੱਥ ਯਾਤਰਾ ਦੌਰਾਨ ਕਰੰਟ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਹ ਲੋਕ ਇਕ ਹਾਈਟੈਂਸ਼ਨ ਟਰਾਂਸਮਿਸ਼ਨ ਲਾਈਨ ਦੇ ਸੰਪਰਕ 'ਚ ਆ ਗਏ ਸਨ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਮ੍ਰਿਤਕਾਂ 'ਚ ਬੱਚੇ ਵੀ ਸ਼ਾਮਲ ਹਨ। ਇਹ ਦੁਖ਼ਦ ਘਟਨਾ ਕਲੀਮੇਦੁ ਨੇੜੇ ਬੁੱਧਵਾਰ ਤੜਕੇ ਵਾਪਰੀ, ਜਦੋਂ ਅੱਪਾਰ ਮੰਦਰ ਦੀ ਰੱਥ ਯਾਤਰਾ ਕੱਢੀ ਜਾ ਰਹੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: 6-12 ਸਾਲ ਉਮਰ ਦੇ ਬੱਚਿਆਂ ਲਈ 'ਕੋਵੈਕਸੀਨ' ਨੂੰ ਮਿਲੀ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

ਪੁਲਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਰੱਥ ਨੂੰ ਮੋੜਿਆ ਜਾ ਰਿਹਾ ਸੀ ਅਤੇ ਇਸ ਦੌਰਾਨ ਉਹ ਉੱਪਰੋਂ ਲੰਘ ਰਹੀ ਬਿਜਲੀ ਦੀ ਇਕ ਤਾਰ ਦੇ ਸੰਪਰਕ 'ਚ ਆ ਗਿਆ, ਜਿਸ ਨਾਲ ਰੱਥ 'ਚ ਮੌਜੂਦ ਲੋਕਾਂ ਨੂੰ ਕਰੰਟ ਲੱਗ ਗਿਆ। ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਤੰਜਾਵੁਰ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ। ਟੀ.ਵੀ. 'ਤੇ ਪ੍ਰਸਾਰਿਤ ਫੁਟੇਜ 'ਚ ਕਰੰਟ ਨਾਲ ਰੱਥ ਪੂਰੀ ਤਰ੍ਹਾਂ ਨੁਕਸਾਨਿਆ ਨਜ਼ਰ ਆ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News