ਬਿਹਾਰ ''ਚ ਅਸਮਾਨੀ ਬਿਜਲੀ ਡਿੱਗਣ ਨਾਲ 11 ਲੋਕਾਂ ਦੀ ਮੌਤ
Tuesday, Sep 20, 2022 - 11:07 AM (IST)
ਪਟਨਾ (ਭਾਸ਼ਾ)- ਬਿਹਾਰ ਦੇ ਵੱਖ-ਵੱਖ ਹਿੱਸਿਆਂ 'ਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਘਣ ਅਤੇ ਹਨ੍ਹੇਰੀ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਰੇਕ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਪੂਰਨੀਆ ਅਤੇ ਅਰਰੀਆ 'ਚ 4-4 ਅਤੇ ਸੁਪੌਲ 'ਚ ਤਿੰਨ ਲੋਕਾਂ ਦੀ ਹਨ੍ਹੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ : ਡਾਕਟਰ ਨੇ ਕੁੱਤੇ ਨੂੰ ਕਾਰ ਨਾਲ ਬੰਨ੍ਹ ਕੇ ਘਸੀਟਿਆ, ਵੀਡੀਓ ਵਾਇਰਲ ਹੋਣ ਤੋਂ ਬਾਅਦ ਦਰਜ ਹੋਈ FIR
ਉਨ੍ਹਾਂ ਕਿਹਾ,''ਪ੍ਰਭਾਵਿਤ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ 4-4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।'' ਮੁੱਖ ਮੰਤਰੀ ਨੇ ਲੋਕਾਂ ਨੂੰ ਖ਼ਰਾਬ ਮੌਸਮ 'ਚ ਸਾਵਧਾਨ ਰਹਿਣ ਅਤੇ ਹਾਦਸੇ ਤੋਂ ਬਚਣ ਲਈ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਜਾਰੀ ਸੁਝਾਵਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ