ਕਿਸਾਨ ਅੰਦੋਲਨ: ਪੀ.ਐੱਮ. ਮੋਦੀ ਦੇ ਦੋਸ਼ਾਂ ਤੋਂ ਨਾਰਾਜ਼ 11 ਵਿਰੋਧੀ ਦਲਾਂ ਨੇ ਪੁੱਛਿਆ- ਕੌਣ ਫੈਲਾ ਰਿਹੈ ਝੂਠ?

Friday, Dec 25, 2020 - 01:13 PM (IST)

ਕਿਸਾਨ ਅੰਦੋਲਨ: ਪੀ.ਐੱਮ. ਮੋਦੀ ਦੇ ਦੋਸ਼ਾਂ ਤੋਂ ਨਾਰਾਜ਼ 11 ਵਿਰੋਧੀ ਦਲਾਂ ਨੇ ਪੁੱਛਿਆ- ਕੌਣ ਫੈਲਾ ਰਿਹੈ ਝੂਠ?

ਨਵੀਂ ਦਿੱਲੀ– ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਲਗਭਗ ਇਕ ਮਹੀਨੇ ਤੋਂ ਜਾਰੀ ਕਿਸਾਨ ਅੰਦੋਲਨ ਦੇ ਫਿਲਹਾਲ ਖ਼ਤਮ ਹੋਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ। ਇਸ ਵਿਚਕਾਰ ਦੇਸ਼ ਦੀ ਰਾਜਨੀਤੀ ’ਚ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸ਼ਾਂ ਤੋਂ ਬਾਅਦ ਦੇਸ਼ ਦੇ 11 ਵਿਰੋਧੀ ਦਲਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਸਰਕਾਰ ਤੋਂ ਪੁੱਛਿਆ ਹੈ, ‘ਆਖ਼ਿਰ ਝੂਠ ਕੌਣ ਫੈਲਾ ਰਿਹਾ ਹੈ?’

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀਆਂ ਨੇ ਵੀ ਸਰਕਾਰ ’ਤੇ ਹਮਲਾ ਬੋਲਿਆ ਹੈ, ਕਈ ਰਾਜਨੀਤਿਕ ਪਾਰਟੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਵੀਰਵਾਰ ਨੂੰ ਕਾਂਗਰਸ ਨੇ ਰਾਸ਼ਟਰੀ ਭਵਨ ਤਕ ਮਾਰਚ ਕੱਢਣ ਦਾ ਐਲਾਨ ਕੀਤਾ, ਹਾਲਾਂਕਿ ਦਿੱਲੀ ਪੁਲਸ ਵਲੋਂ ਕਾਂਗਰਸ ਨੂੰ ਮਾਰਚ ਕੱਢਣ ਦੀ ਮਨਜ਼ੂਰੀ ਨਹੀਂ ਮਿਲੀ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ’ਚ ਵੀ ਲਿਆ ਗਿਆ। ਵੀਰਵਾਰ ਨੂੰ ਹੀ ਕਾਂਗਰਸ, ਐੱਨ.ਸੀ.ਪੀ., ਸੀ.ਪੀ.ਐੱਮ. ਸਮੇਤ ਕਈ ਵਿਰੋਧੀ ਦਲਾਂ ਦੇ ਵੱਡੇ ਨੇਤਾਵਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। 

PunjabKesari

ਇਨ੍ਹਾਂ ਪਾਰਟੀਆਂ ਨੇ ਜਾਰੀ ਕੀਤਾ ਸਾਂਝਾ ਬਿਆਨ
ਇਸ ਵਿਚਕਾਰ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਐੱਮ.) ਨੇ 11 ਵਿਰੋਧੀ ਦਲਾਂ ਨਾਲ ਮਿਲ ਕੇ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ’ਚ ਵਿਰੋਧੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾਉਣੇ ਬੰਦ ਕਰ ਦੇਣੇ ਚਾਹੀਦੇ ਹਨ। ਸਾਂਝਾ ਬਿਆਨ ਜਾਰੀ ਕਰਨ ਵਾਲੇ ਰਾਜਨੀਤਿਕ ਦਲਾਂ ’ਚ ਕਾਂਗਰਸ, ਰਾਕਾਂਪਾ, ਦ੍ਰਮੁਕ, ਰਾਜਦ, ਸਪਾ, ਮਾਕਪਾ, ਭਾਕਪਾ, ਏ.ਆਈ.ਬੀ.ਐੱਫ., ਆਰ.ਐੱਸ.ਪੀ. ਅਤੇ ਪੀ.ਏ.ਜੀ.ਡੀ. ਸ਼ਾਮਲ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਬੇਬੁਨਿਆਦ ਦੋਸ਼ ਲਗਾਉਣੇ ਬੰਦ ਕਰਨ। 

ਵਿਰੋਧੀ ਦਲਾਂ ਨੇ ਕਿਹਾ ਕਿ ਪੀ.ਐੱਮ. ਮੋਦੀ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਏ ਜਾ ਰਹੇ ਦੋਸ਼ਾਂ ਦਾ ਅਸੀਂ ਜ਼ੋਰਦਾਰ ਵਿਰੋਧ ਕਰਦੇ ਹਾਂ। ਉਨ੍ਹਾਂ ਨੇ ਵਿਰੋਧੀ ਦਲਾਂ ’ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਅਤੇ ਆਪਣੀ ਰਾਜਨੀਤੀ ਲਈ ਉਨ੍ਹਾਂ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ ਹੈ ਜੋ ਕਿ ਗਲਤ ਹੈ। ਪੀ.ਐੱਮ. ਮੋਦੀ ਦੇ ਦੋਸ਼ ਸੱਚਾਈ ਤੋਂ ਕੋਹਾਂ ਦੂਰ ਹਨ। ਜਦੋਂ ਸੰਸਦ ’ਚ ਖੇਤੀ ਕਾਨੂੰਨਾਂ ਨੂੰ ਲੋੜੀਂਦਾ ਸਮਾਂ ਦਿੱਤੇ ਬਿਨਾਂ ਪਾਸ ਕੀਤਾ ਜਾ ਰਿਹਾ ਸੀ, ਉਦੋਂ ਵੀ ਅਸੀਂ ਇਸ ਦਾ ਵਿਰੋਧ ਕੀਤਾ ਸੀ। ਜਿਨ੍ਹਾਂ ਸਾਂਸਦਾਂ ਨੇ ਵੋਟਾਂ ਦੀ ਵੰਡ ਦੀ ਮੰਗ ਕੀਤੀ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।


author

Rakesh

Content Editor

Related News