ਛੱਤੀਸਗੜ੍ਹ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਔਰਤਾਂ ਅਤੇ 2 ਬੱਚਿਆਂ ਸਣੇ 11 ਲੋਕਾਂ ਦੀ ਦਰਦਨਾਕ ਮੌਤ

Thursday, May 04, 2023 - 09:18 AM (IST)

ਛੱਤੀਸਗੜ੍ਹ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਔਰਤਾਂ ਅਤੇ 2 ਬੱਚਿਆਂ ਸਣੇ 11 ਲੋਕਾਂ ਦੀ ਦਰਦਨਾਕ ਮੌਤ

ਬਾਲੋਦ (ਭਾਸ਼ਾ)- ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ 5 ਔਰਤਾਂ ਅਤੇ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੁਰੂਰ ਥਾਣਾ ਖੇਤਰ ਦੇ ਅਧੀਨ ਜਗਤਰਾ ਪਿੰਡ ਨੇੜੇ ਇਕ ਬੋਲੈਰੋ ਗੱਡੀ ਅਤੇ ਇਕ ਟਰੱਕ ਵਿਚਾਲੇ ਹੋਈ ਟੱਕਰ 'ਚ ਬੋਲੈਰੋ 'ਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ 5 ਔਰਤਾਂ ਅਤੇ 2 ਬੱਚੇ ਸ਼ਾਮਲ ਹਨ।

ਇਹ ਵੀ ਪੜ੍ਹੋ: ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਅੱਜ ਬਾਦਲ ਪਿੰਡ ਆਉਣਗੇ ਅਮਿਤ ਸ਼ਾਹ

ਉਨ੍ਹਾਂ ਦੱਸਿਆ ਕਿ ਧਮਤਰੀ ਜ਼ਿਲ੍ਹੇ ਦੇ ਸੋਰਮ-ਭਟਗਾਓਂ ਦੇ ਕੁਝ ਲੋਕ ਬੁੱਧਵਾਰ ਦੇਰ ਰਾਤ ਇਕ ਬੋਲੈਰੋ ਗੱਡੀ 'ਚ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਮਾਰਕਾਟੋਲਾ ਪਿੰਡ ਜਾ ਰਹੇ ਸਨ। ਅਧਿਕਾਰੀਆਂ ਮੁਤਾਬਕ ਜਦੋਂ ਉਹ ਜਗਤਰਾ ਪਿੰਡ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਬੱਚਾ ਜ਼ਖ਼ਮੀ ਹੋ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਬੱਚੇ ਨੂੰ ਹਸਪਤਾਲ ਪਹੁੰਚਾਇਆ। ਬੱਚੇ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ’ਚ Weather ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ


author

Babita

Content Editor

Related News