ਮਾਨਸਿਕ ਰੂਪ ਨਾਲ ਕਮਜ਼ੋਰ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ

Tuesday, Apr 11, 2023 - 02:42 PM (IST)

ਮਾਨਸਿਕ ਰੂਪ ਨਾਲ ਕਮਜ਼ੋਰ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ

ਮਹਿਰਾਜਗੰਜ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮਹਿਰਾਜਗੰਜ ਕੋਤਵਾਲੀ ਖੇਤਰ 'ਚ ਅਵਾਰਾ ਕੁੱਤਿਆਂ ਦੇ ਇਕ ਝੁੰਡ ਨੇ 11 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮਹਿਰਾਜਗੰਜ ਕੋਤਵਾਲੀ ਦੇ ਸ਼ਾਸਤਰੀਨਗਰ ਮੁਹੱਲੇ ਦੇ ਇਕ ਇੰਟਰਮੀਡੀਏਟ ਕਾਲਜ ਦੇ ਮੈਦਾਨ 'ਚ ਮਾਨਸਿਕ ਰੂਪ ਨਾਲ ਕਮਜ਼ੋਰ ਆਦਰਸ਼ (11) ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਮਾਰ ਦਿੱਤਾ। ਆਦਰਸ਼ ਸੋਮਵਾਰ ਸਵੇਰੇ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਬਾਜ਼ਾਰ ਜਾ ਰਿਹਾ ਹੈ।

ਦੇਰ ਰਾਤ ਤੱਕ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਦੇਰ ਰਾਤ ਉਸ ਦੀ ਲਾਸ਼ ਆਵਾਰਾ ਕੁੱਤਿਆਂ ਵਲੋਂ ਵੱਢੀ ਹੋਈ ਮਿਲੀ। ਪੁਲਸ ਨੇ ਕਿਹਾ ਕਿ ਨਾਬਾਲਗ ਮੁੰਡੇ ਦੇ ਚਿਹਰਾ ਅਤੇ ਸੱਜਾ ਹੱਥ ਵੱਢਿਆ ਹੋਇਆ ਪਾਇਆ ਗਿਆ। ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਰਵੀ ਰਾਏ ਨੇ ਦੱਸਿਆ ਕਿ ਬੱਚਾ ਮਾਨਸਿਕ ਰੂਪ ਨਾਲ ਕਮਜ਼ੋਰ ਸੀ, ਜਿਸ ਨੂੰ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਕੇ ਮਾਰ ਦਿੱਤਾ। ਰਾਏ ਨੇ ਦੱਸਿਆ ਕਿ ਲਾਸ਼ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

DIsha

Content Editor

Related News