ਖਾਤਿਆਂ ''ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ ਛੱਠ ਪੂਜਾ ਤੋਂ ਪਹਿਲਾਂ CM ਚੌਧਰੀ ਦਾ ਤੋਹਫ਼ਾ

Thursday, Nov 12, 2026 - 11:26 AM (IST)

ਖਾਤਿਆਂ ''ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ ਛੱਠ ਪੂਜਾ ਤੋਂ ਪਹਿਲਾਂ CM ਚੌਧਰੀ ਦਾ ਤੋਹਫ਼ਾ

ਪਟਨਾ : ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਛੱਠ ਤਿਉਹਾਰ ਤੋਂ ਪਹਿਲਾਂ ਸੂਬੇ ਦੇ 1.09 ਕਰੋੜ ਤੋਂ ਵੱਧ ਪੈਨਸ਼ਨਧਾਰਕਾਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਉਕਤ ਪੈਨਸ਼ਨਧਾਰਕਾਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ ਰਾਹੀਂ 1206.91 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਅਨੁਸਾਰ ਇਸ ਯੋਜਨਾ ਦੇ ਤਹਿਤ ਕੁੱਲ 1,09,62,859 ਲਾਭਪਾਤਰੀਆਂ ਦੇ ਖਾਤਿਆਂ ਵਿਚ 1100 ਰੁਪਏ ਪ੍ਰਤੀ ਪੈਨਸ਼ਨ ਰਾਸ਼ੀ ਟ੍ਰਾਂਸਫਰ ਕੀਤੀ ਗਈ। 

ਇਹ ਵੀ ਪੜ੍ਹੋ: ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਵਿਚ ਬਜ਼ੁਰਗ, ਅਪਾਹਜ ਅਤੇ ਵਿਧਵਾ ਔਰਤਾਂ ਸ਼ਾਮਲ ਹਨ। ਮੁੱਖ ਮੰਤਰੀ ਨੇ ਇਸ ਮੌਕੇ ਆਯੋਜਿਤ ਸਮਾਗਮ ਵਿਚ ਕਿਹਾ ਕਿ ਪੈਨਸ਼ਨ ਰਾਸ਼ੀ ਦਾ ਸਮੇਂ ਸਿਰ ਭੁਗਤਾਨ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਛੱਠ ਤਿਉਹਾਰ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇਹ ਰਕਮ ਪਹਿਲਾਂ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਛੱਠ ਤਿਉਹਾਰ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇਹ ਰਕਮ ਪਹਿਲਾਂ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਸ ਯੋਜਨਾ ਨੂੰ ਸਮਾਜਿਕ ਨਿਆਂ ਅਤੇ ਸੁਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।

ਇਹ ਵੀ ਪੜ੍ਹੋ: ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ ਕਾਰ, ਬੋਨਟ 'ਤੇ ਲਟਕਾ 200 ਮੀਟਰ ਤੱਕ ਘੜੀਸਿਆ, ਵੀਡੀਓ ਵਾਇਰਲ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯੋਗ ਲੋਕਾਂ ਦੀ ਪਛਾਣ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਜੋ ਹੁਣ ਤੱਕ ਇਸ ਯੋਜਨਾ ਤੋਂ ਵਾਂਝੇ ਰਹਿ ਗਏ ਹਨ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਪ੍ਰਦਾਨ ਕਰਨ। ਚੌਧਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਇਸ ਯੋਜਨਾ ਤਹਿਤ 1,36,854 ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ ਹਨ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੈਨਸ਼ਨ ਦੀ ਰਕਮ ਹਰ ਮਹੀਨੇ ਦੀ 10 ਤਰੀਕ ਨੂੰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ। ਇਸ ਯੋਜਨਾ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਵਿੱਚ ਮਦਦ ਕਰਨਾ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ: 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕਰ 'ਤਾ ਕਤਲ, 9 ਮਹੀਨੇ ਪਹਿਲਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News