ਦਿੱਲੀ ''ਚ ਸਾਹਮਣੇ ਆਏ ਕੋਰੋਨਾ ਦੇ 1118 ਨਵੇਂ ਮਾਮਲੇ, ਇਕ ਮਰੀਜ਼ ਦੀ ਮੌਤ
Wednesday, May 11, 2022 - 12:52 AM (IST)
ਨੈਸ਼ਨਲ ਡੈਸਕ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1118 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੌਰਾਨ ਇਨਫੈਕਸ਼ਨ ਦਰ 4.38 ਫੀਸਦੀ ਰਹੀ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। ਅੰਕੜਿਆਂ ਦੇ ਅਨੁਸਾਰ ਦਿੱਲੀ ਵਿਚ ਇਕ ਦਿਨ ਪਹਿਲਾਂ 25,528 ਨਮੂਨਿਆਂ ਦੀ ਕੋਵਿਡ-19 ਜਾਂਚ ਕੀਤੀ ਗਈ।
ਇਹ ਖ਼ਬਰ ਪੜ੍ਹੋ- 12ਵੀਂ ਹਾਕੀ ਇੰਡੀਆ ਕੌਮੀ ਜੂਨੀਅਰ ਹਾਕੀ 'ਚ ਜਸਵਿੰਦਰ ਸਿੰਘ ਕਰੇਗਾ ਪੰਜਾਬ ਟੀਮ ਦੀ ਕਪਤਾਨੀ
ਇਸ ਦੇ ਅਨੁਸਾਰ ਦਿੱਲੀ ਵਿਚ ਹੁਣ ਤੱਕ ਪਾਜ਼ੇਟਿਵ ਦੇ ਕੁੱਲ਼ 18,96, 171 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਘਾਤਕ ਵਾਇਰਸ ਦੇ ਕਾਰਨ 26,183 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿਚ ਸੋਮਵਾਰ ਨੂੰ ਪਾਜ਼ੇਟਿਵ ਦੇ 799 ਮਾਮਲੇ ਦਰਜ ਕੀਤੇ ਗਏ ਸਨ ਅਤੇ ਸੰਕਰਮਣ ਦਰ 4.94 ਫੀਸਦੀ ਰਹੀ ਸੀ।
ਇਹ ਖ਼ਬਰ ਪੜ੍ਹੋ- ਕਾਊਂਟੀ ਚੈਂਪੀਅਨਸ਼ਿਪ : ਚੱਲਦੇ ਮੈਚ 'ਚ ਸਕੂਟਰ ਲੈ ਕੇ ਪਿੱਚ 'ਤੇ ਆਇਆ ਨੌਜਵਾਨ (ਵੀਡੀਓ)
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ