'ਦਿੱਲੀ ਚਲੋ' ਮਾਰਚ: ਹਰਿਆਣਾ 'ਚ ਨੀਮ ਫ਼ੌਜੀ ਬਲਾਂ ਤੇ ਸੂਬਾ ਪੁਲਸ ਦੀਆਂ 114 ਟੁਕੜੀਆਂ ਤਾਇਨਾਤ

Monday, Feb 12, 2024 - 10:19 PM (IST)

'ਦਿੱਲੀ ਚਲੋ' ਮਾਰਚ: ਹਰਿਆਣਾ 'ਚ ਨੀਮ ਫ਼ੌਜੀ ਬਲਾਂ ਤੇ ਸੂਬਾ ਪੁਲਸ ਦੀਆਂ 114 ਟੁਕੜੀਆਂ ਤਾਇਨਾਤ

ਚੰਡੀਗੜ੍ਹ - ਮੰਗਲਵਾਰ ਨੂੰ ਕਿਸਾਨਾਂ ਦੇ ਪ੍ਰਸਤਾਵਿਤ 'ਦਿੱਲੀ ਚਲੋ' ਮਾਰਚ ਦੇ ਮੱਦੇਨਜ਼ਰ ਹਰਿਆਣਾ 'ਚ ਅਰਧ ਸੈਨਿਕ ਬਲਾਂ ਅਤੇ ਸੂਬਾ ਪੁਲਸ ਦੀਆਂ ਕੁੱਲ 114 ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਕ ਸਰਕਾਰੀ ਬੁਲਾਰੇ ਨੇ ਸੋਮਵਾਰ ਨੂੰ ਕਿਹਾ ਕਿ ਹਰਿਆਣਾ ਪੁਲਸ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਲਾਗੂ ਕੀਤੇ ਹਨ। 

ਇਹ ਵੀ ਪੜ੍ਹੋ- ਵਿਦਿਆਰਥਣਾਂ ਨੂੰ ਸੈਕਸੁਅਲ ਹਰਾਸਮੈਂਟ ਕਰਨ ਵਾਲੇ ਪ੍ਰੋਫੈਸਰ ਖ਼ਿਲਾਫ਼ NIT ਦੀ ਵੱਡੀ ਕਾਰਵਾਈ, ਕੀਤਾ ਬਰਖ਼ਾਸਤ

ਬੁਲਾਰੇ ਨੇ ਦੱਸਿਆ, ‘‘ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 114 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅਰਧ ਸੈਨਿਕ ਬਲਾਂ ਦੀਆਂ 64 ਟੁਕੜੀਆਂ ਅਤੇ ਹਰਿਆਣਾ ਪੁਲਸ ਦੀਆਂ 50 ਟੁਕੜੀਆਂ ਸ਼ਾਮਲ ਹਨ।’’ ਉਨ੍ਹਾਂ ਦੱਸਿਆ ਕਿ ਇਹ ਫੌਜੀ ਦੰਗਾ ਵਿਰੋਧੀ ਉਪਕਰਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ। ਜੋ ਕਿ ਪੰਜਾਬ ਨਾਲ ਸੰਵੇਦਨਸ਼ੀਲ ਅਤੇ ਸਰਹੱਦੀ ਹਨ।

ਇਹ ਵੀ ਪੜ੍ਹੋ- ਵਿਦਿਆਰਥਣਾਂ ਨੂੰ ਸੈਕਸੁਅਲ ਹਰਾਸਮੈਂਟ ਕਰਨ ਵਾਲੇ ਪ੍ਰੋਫੈਸਰ ਖ਼ਿਲਾਫ਼ NIT ਦੀ ਵੱਡੀ ਕਾਰਵਾਈ, ਕੀਤਾ ਬਰਖ਼ਾਸਤ

ਬੁਲਾਰੇ ਨੇ ਕਿਹਾ ਕਿ ਇਸ ਤੋਂ ਇਲਾਵਾ, ਡਰੋਨ ਅਤੇ ਸੀਸੀਟੀਵੀ ਕੈਮਰੇ ਵਰਗੀਆਂ ਨਿਗਰਾਨੀ ਤਕਨੀਕਾਂ ਦੀ ਵਰਤੋਂ ਸ਼ਰਾਰਤੀ ਅਨਸਰਾਂ ਅਤੇ ਬਦਮਾਸ਼ਾਂ 'ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ, "ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਗੁੰਮਰਾਹਕੁੰਨ ਸਮੱਗਰੀ ਵੱਲ ਧਿਆਨ ਨਾ ਦੇਣ ਕਿਉਂਕਿ ਪੁਲਸ ਅਜਿਹੇ ਅਨਸਰਾਂ 'ਤੇ ਸਰਗਰਮੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ।"

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News