ਹਰਿਆਣਾ : ਕੁਰੂਕੁਸ਼ੇਤਰ ''ਚ ਪਰਾਲੀ ਸਾੜਨ ''ਤੇ 116 ਕਿਸਾਨਾਂ ''ਤੇ ਲੱਗਾ 3 ਲੱਖ ਰੁਪਏ ਦਾ ਜੁਰਮਾਨਾ

10/13/2023 11:33:59 AM

ਕੁਰੂਕੁਸ਼ੇਤਰ (ਭਾਸ਼ਾ)- ਹਰਿਆਣਾ ਦੇ ਕੁਰੂਕੁਸ਼ੇਤਰ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ਸਲ ਰਹਿੰਦ-ਖੂੰਹਦ (ਪਰਾਲੀ) ਸਾੜਨ ਦੇ ਦੋਸ਼ 'ਚ 116 ਕਿਸਾਨਾਂ 'ਤੇ ਕਰੀਬ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਹਰਿਆਣਾ ਦਾ ਝੋਨੇ ਦਾ ਕਟੋਰਾ ਮੰਨੇ ਜਾਣ ਵਾਲੇ ਕੁਰੂਕੁਸ਼ੇਤਰ 'ਚ ਖੇਤਾਂ 'ਚ ਲੱਗੀ ਅੱਗ 'ਤੇ ਸੈਟੇਲਾਈਟ ਦੀਆਂ ਤਸਵੀਰਾਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ

ਰਾਜ ਦੇ ਖੇਤੀ ਵਿਭਾਗ ਦੇ ਅਧਿਕਾਰੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਵੀ ਨਜ਼ਰ ਰੱਖ ਰਹੇ ਹਨ। ਸ਼ਰਮਾ ਅਨੁਸਾਰ ਚਾਲੂ ਸੀਜਨ ਦੌਰਾਨ 130 ਸਥਾਨਾਂ ਤੋਂ ਪਰਾਲੀ ਸਾੜਨ ਦੀ ਜਾਣਕਾਰੀ ਮਿਲੀ ਹੈ। ਖੇਤੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ 118 ਥਾਵਾਂ 'ਤੇ ਅੱਗ ਲੱਗਣ ਦੀ ਜਾਣਕਾਰੀ ਸਹੀ ਪਾਈ ਗਈ। ਪਰਾਲੀ ਸਾੜਨ ਵਾਲੇ 116 ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ 'ਤੇ 2.97 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਅਕਤੂਬਰ ਅਤੇ ਨਵੰਬਰ 'ਚ ਦਿੱਲੀ-ਐੱਨ.ਸੀ.ਆਰ. 'ਚ ਹਵਾ ਪ੍ਰਦੂਸ਼ਣ ਦੇ ਪੱਧਰ 'ਚ ਖ਼ਤਰਨਾਕ ਵਾਧੇ ਦੇ ਪਿੱਛੇ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਪਰਾਲੀ ਸਾੜਨ ਨੂੰ ਇਕ ਮੁੱਖ ਕਾਰਨ ਮੰਨਿਆ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha